ਮੰਤਰੀ ਅਤੇ ਡਿਪਟੀ ਡਾਇਰੈਕਟਰ ਨੇ ਕਿਵੇਂ ਰਲ ਕੇ ਕੀਤਾ ਸਕਾਲਰਸ਼ਿਪ ਘੁਟਾਲਾ! ਬਾਦਲ ਨੇ ਖੋਲ੍ਹੀਆਂ ਪਰਤਾਂ

TeamGlobalPunjab
1 Min Read

ਚੰਡੀਗੜ੍ਹ : ਸਕਾਲਰਸ਼ਿਪ ਘੁਟਾਲਾ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਭੱਖਦਾ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਡਿਪਟੀ ਡਾਇਰੈਕਟਰ ਪੀ.ਐੱਸ ਗਿੱਲ ਦਾ ਅਸਤੀਫਾ ਮੰਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਡੀਸ਼ਨਲ ਚੀਫ ਸੈਕਟਰੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਤੋਂ ਸਾਫ਼ ਜ਼ਾਹਰ ਹੈ ਕਿ ਸਾਧੂ ਸਿੰਘ ਧਰਮਸੋਤ ਅਤੇ ਡੀਪੀ ਟਰੈਕਟਰ ਦੋਸ਼ੀ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੂੰ ਤੁਰੰਤ ਬਰਖ਼ਾਸਤ ਕਰੇ ਅਤੇ ਇਨ੍ਹਾਂ ਖਿਲਾਫ਼ ਪਰਚਾ ਦਰਜ ਕਰੇ।

ਕਥਿਤ ਸਕਾਲਰਸ਼ਿਪ ਘੁਟਾਲੇ  ਮਾਮਲੇ ‘ਚ ਐਡਿਸ਼ਨਲ ਚੀਫ ਸੈਕਟਰੀ ਨੇ ਸਾਧੂ ਸਿੰਘ ਧਰਮਸੌਤ ‘ਤੇ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਵਿਰੋਧੀਆਂ ਨੂੰ ਸਰਕਾਰ ਨੂੰ ਘੇਰਨ ਦਾ ਮੌਕਾ ਮਿਲਿਆ। ਜਿਸ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਪੂਰੀ ਪਲਾਨਿੰਗ ਦੇ ਨਾਲ ਇਸ ਘੁਟਾਲੇ ਨੂੰ ਅੰਜਾਮ ਦਿੱਤਾ ਹੈ।

ਡਿਪਟੀ ਡਾਇਰੈਕਟਰ ਪੀ.ਐੱਸ ਗਿੱਲ ਦੀ ਭੂਮਿਕਾ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਵਜੀਫਾ ਜਾਰੀ ਕਰਨ ਦੀਆਂ ਪਾਵਰਾਂ ਸਿਰਫ ਡਾਇਰੈਕਟਰ ਕੋਲ ਹੁੰਦੀਆਂ ਹਨ। ਪਰ ਸਾਧੂ ਸਿੰਘ ਧਰਮਸੋਤ ਨੇ ਨਿਯਮਾਂ ‘ਚ ਬਦਲਾਅ ਕੀਤਾ ਅਤੇ ਡਿਪਟੀ ਡਾਇਰੈਕਟਰ ਨੂੰ ਇਹ ਪਾਵਰਾਂ ਸੌਂਪੀਆ। ਜਿਸ ਤੋਂ ਬਾਅਦ ਦੋਵਾਂ ਨੇ ਮਿਲ ਕੇ ਲੱਖਾਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਪੈਸੇ ਦਾ ਗਬਨ ਕੀਤਾ ਹੈ।

Share This Article
Leave a Comment