ਬਾਦਲਾਂ ਨੂੰ ਹੋਏ ਸੰਮਨ ਜਾਰੀ! ਜਾ ਸਕਦੇ ਹਨ ਜੇਲ੍ਹ?

TeamGlobalPunjab
2 Min Read

ਚੰਡੀਗੜ੍ਹ : ਇੰਝ ਲਗਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਅਤੇ 5 ਵਾਰ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾਂ ਇੰਨੀ ਦਿਨੀਂ ਵੱਡੀ ਮੁਸੀਬਤ ‘ਚ ਘਿਰਨ ਜਾ ਰਹੇ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਹੁਸ਼ਿਆਰਪੁਰ ਦੀ ਸਿਵਲ ਜੱਜ ਮੋਨਿਕਾ ਸ਼ਰਮਾਂ ਦੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਅਦਾਲਤ ਵੱਲੋਂ ਇਸ ਲਈ 3 ਦਸੰਬਰ ਵਾਲੇ ਦਿਨ ਤਲਬ ਹੋਣ ਲਈ ਵੀ ਇਨ੍ਹਾਂ ਤਿੰਨਾਂ ਵੱਡੇ ਲੀਡਰਾਂ ਨੂੰ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਇਨ੍ਹਾਂ ਵੱਡੇ ਆਗੂਆਂ ਖਿਲਾਫ ਸਾਜਿਸ਼ ਅਤੇ ਧੋਖਾਧੜ੍ਹੀ ਦਾ ਕੇਸ ਦਰਜ ਹੈ ਜਿਸ ਕਾਰਨ ਇਹ ਸੰਮਨ ਜਾਰੀ ਹੋਏ ਹਨ। ਜਾਣਕਾਰੀ ਮੁਤਾਬਿਕ ਖੇੜਾ ਵੱਲੋਂ ਅਦਾਲਤ ਵਿੱਚ ਵੀ ਆਪਣੇ ਬਿਆਨ ਦਰਜ ਕਰਵਾਉਂਦਿਆਂ ਇਹ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਕਈ ਹੋਰ ਵੱਡੇ ਆਗੂਆਂ ਵੱਲੋਂ ਪਾਰਟੀ ਦਾ ਪੁਰਾਣਾ ਵਿਧਾਨ ਲੁਕਾ ਕੇ ਰੱਖਿਆ ਗਿਆ ਹੈ।

ਦੱਸ ਦਈਏ ਕਿ ਇਹ ਦੋਸ਼ ਲੱਗ ਰਹੇ ਹਨ ਕਿ 1989 ਵਿੱਚ ਭਾਰਤੀ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਆਗੂਆਂ ਵੱਲੋਂ ਝੂਠਾ ਹਲਫਨਾਮਾ ਦਿੱਤਾ ਗਿਆ ਸੀ। ਉਸ ਸਮੇਂ ਹਲਫਨਾਮਾ ਦਿੰਦਿਆਂ ਕਿਹਾ ਗਿਆ ਸੀ ਕਿ ਇਹ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਅਤੇ ਇਹ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ। ਪਰ ਹੁਣ ਦੋਸ਼ ਹੈ ਕਿ ਇਸ ਹਲਫਨਾਮੇ ਦੇ ਬਾਵਜੂਦ ਵੀ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਐਲਾਨੇ ਜਾਂਦੇ ਹਨ।

 

- Advertisement -

Share this Article
Leave a comment