ਬਾਦਲਾਂ ਨੂੰ ਸਥਾਪਨਾ ਦਿਵਸ ਮਨਾਉਣ ਦਾ ਕੋਈ ਅਧਿਕਾਰ ਨਹੀਂ : ਦਾਦੂਵਾਲ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਕੱਲ੍ਹ ਯਾਨੀ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਾਲ ਪੂਰੇ ਹੋਣ ‘ਤੇ ਸਥਾਪਨਾ ਦਿਵਸ ਮਨਾਉਣ ਜਾ ਰਿਹਾ ਹੈ। ਇਸ ਮੌਕੇ ਜਿੱਥੇ  ਸ਼੍ਰੋਮਣੀ ਅਕਾਲੀ ਦਲ ਬਾਦਲ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਪਣਾ ਸਮਾਗਮ ਕਰਨ ਜਾ ਰਿਹਾ ਹੈ ਉੱਥੇ ਹੀ ਅਕਾਲੀ ਦਲ ਟਕਸਾਲੀ ਵੀ ਆਪਣਾ ਵੱਖਰੇ ਤੌਰ ‘ਤੇ ਸਮਾਗਮ ਕਰ ਰਹੇ ਹਨ। ਇਸ ਵਿਸ਼ੇਸ਼ ਮੌਕੇ ‘ਤੇ ਜਿਹੜਾ ਨਵਾਂ ਵਿਵਾਦ ਸਾਹਮਣੇ ਆਇਆ ਹੈ ਉਹ ਹੈ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਰੋਧ ਕੀਤੇ ਜਾਣਾ। ਜੀ ਹਾਂ ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਰੋਧ ਕਰਨ ਲਈ ਇਕੱਠੇ ਹੋ ਕੇ ਬਾਦਲਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣਾ ਚਾਹੀਦਾ ਹੈ।

ਦਾਦੂਵਾਲ ਅਨੁਸਾਰ ਸਿੱਖ ਭਾਈਚਾਰੇ ਵੱਲੋਂ ਆਪਣੀ ਸਿਆਸੀ ਅਗਵਾਈ ਲਈ ਬੜੀ ਹੀ ਮਿਹਨਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਲਈ ਬਾਬਾ ਖੜਕ ਸਿੰਘ ਅਤੇ ਜਥੇਦਾਰ ਮੋਹਨ ਸਿੰਘ ਤੁੜ ਵੱਲੋਂ ਅਣਥੱਕ ਮਿਹਨਤ ਕੀਤੀ ਗਈ ਅਤੇ ਹੁਣ ਇਹ ਪਾਰਟੀ ਬਾਦਲਾਂ ਦੇ ਕਬਜੇ ਅਧੀਨ ਆ ਕੇ ਇੱਕ ਨਿੱਜੀ ਜਾਗੀਰ ਬਣ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੂੰ ਇਹ ਸਥਾਪਨਾਂ ਦਿਵਸ ਮਨਾਉਣ ਦਾ ਕੋਈ ਅਧਿਕਾਰ ਨਹੀਂ ਹੈ।

 

Share this Article
Leave a comment