ਬਦਰੂਦੀਨ ਅਜਮਲ ਨੇ ਹਿੰਦੂ ਕੁੜੀਆਂ ਬਾਰੇ ਦਿੱਤੇ ਬਿਆਨ ਲਈ ਮੰਗੀ ਮੁਆਫੀ

Rajneet Kaur
2 Min Read

ਨਿਊਜ਼ ਡੈਸਕ: AIUDF ਦੇ ਮੁਖੀ ਤੇ ਅਸਾਮ ਤੋਂ ਸੰਸਦ ਮੈਂਬਰ ਬਦਰੂਦੀਨ ਅਜਮਲ ਹੁਣ ਹਿੰਦੂ ਕੁੜੀਆਂ ‘ਤੇ ਆਪਣੀ ਟਿੱਪਣੀ ਨੂੰ ਲੈ ਕੇ ਮੁਸ਼ਕਲ ‘ਚ ਫਸਦੇ ਨਜ਼ਰ ਆ ਰਹੇ ਹਨ। ਅਸਾਮ ਦੇ ਸੰਸਦ ਮੈਂਬਰ ਬਦਰੂਦੀਨ ਅਜਮਲ ਨੇ ਆਪਣੇ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ।ਅਜਮਲ ਨੇ ਸ਼ੁੱਕਰਵਾਰ ਨੂੰ ਬਹੁਤ ਹੀ ਹੈਰਾਨੀਜਨਕ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਦੀ ਆਬਾਦੀ ਵਧਣ ਦੇ ਫਾਰਮੂਲੇ ਦੇ ਆਧਾਰ ’ਤੇ ਹਿੰਦੂਆਂ ਨੂੰ ਵੀ ਆਪਣੀਆਂ ਧੀਆਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰਵਾਉਣਾ ਚਾਹੀਦਾ ਹੈ। ਜਿਸ ਤੋਂ ਬਾਅਦ  ਸੰਸਦ ਮੈਂਬਰ ਅਜਮਲ ਦੀ ਇਸ ਤਰ੍ਹਾਂ ਦੀ ਟਿਪਣੀ ‘ਤੇ ਕਾਫੀ ਆਲੋਚਨਾ ਹੋਈ ਸੀ।

ਅਜਮਲ ਪਹਿਲਾਂ ਵੀ ਕਈ ਵਾਰ ਵਿਵਾਦਿਤ ਬਿਆਨ ਦੇ ਚੁੱਕੇ ਹਨ। ਇਸੇ ਦੌਰਾਨ ਅਸਾਮ ਦੀ ਹਿੰਦੂ ਯੁਵਾ ਛਤਰ ਪ੍ਰੀਸ਼ਦ ਨੇ ਅੱਜ ਅਜਮਲ ਖ਼ਿਲਾਫ਼ ਨੌਗਾਓਂ ਸਦਰ ਪੁਲਿਸ ਸਟੇਸ਼ਨ ਵਿੱਚ ਉਸ ਦੀ ਟਿੱਪਣੀ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਵਿਵਾਦ ਵਧਣ ਤੋਂ ਬਾਅਦ ਉਨ੍ਹਾਂ ਨੇ ਮਾਫੀ ਵੀ ਮੰਗ ਲਈ ਹੈ।

AIUDF ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬਦਰੂਦੀਨ ਅਜਮਲ ਦਾ ਕਹਿਣਾ ਹੈ ਕਿ ਹਿੰਦੂਆਂ ਨੂੰ 18-20 ਸਾਲ ਦੀ ਉਮਰ ਵਿੱਚ ਆਪਣੀਆਂ ਲੜਕੀਆਂ ਦੇ ਵਿਆਹ ਦੇ ਮੁਸਲਿਮ ਫਾਰਮੂਲੇ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਿੰਦੂਆਂ ਦੀ ਆਬਾਦੀ ਵਧੇਗੀ। ਬਦਰੂਦੀਨ ਨੇ ਕਿਹਾ ਕਿ ਹਿੰਦੂ 40 ਸਾਲ ਦੀ ਉਮਰ ਤੋਂ ਬਾਅਦ ਹੀ ਵਿਆਹ ਕਰਦੇ ਹਨ ਤਾਂ ਉਨ੍ਹਾਂ ਦੇ ਜ਼ਿਆਦਾ ਬੱਚੇ ਨਹੀਂ ਹੋ ਸਕਦੇ।

ਬਦਰੂਦੀਨ ਅਜਮਲ ਨੇ ਸ਼ਨੀਵਾਰ ਨੂੰ ਮੁਆਫੀ ਮੰਗਦੇ ਹੋਏ ਕਿਹਾ, ”ਜੇਕਰ ਮੇਰੇ ਸ਼ਬਦਾਂ ਨਾਲ ਕਿਸੇ, ਜਾਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹਾਂ। ਬਦਰੂਦੀਨ ਅਜਮਲ ਨੇ ਕਿਹਾ, ਮੇਰਾ ਕਿਸੇ ਜਾਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment