ਚੰਡੀਗੜ੍ਹ: ਬਾਗੇਸ਼ਵਰ ਬਾਬਾ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਹਾਲ ਹੀ ਵਿੱਚ ਪੰਜਾਬ ਦੇ ਇੱਕ ਕੱਟੜਪੰਥੀ ਸਿੱਖ ਨੇ ਜਾਨੋਂ ਮਾਰਨ ਦੀ ਧਮ.ਕੀ ਦਿੱਤੀ ਸੀ। ਉਨ੍ਹਾਂ ਨੂੰ ਪੰਜਾਬ ਆਉਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਤੁਹਾਨੂੰ ਮਾ.ਰ ਦੇਣਗੇ। ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਹਰੀਹਰ ਮੰਦਿਰ ਦੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਧੀਰੇਂਦਰ ਸ਼ਾਸਤਰੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਬਾਰੇ ਨਹੀਂ, ਸੰਭਲ ਦੇ ਹਰਿਹਰ ਮੰਦਿਰ ਬਾਰੇ ਕਿਹਾ ਸੀ। ਇਸ ਸਬੰਧੀ ਇਕ ਨਿਹੰਗ ਹਰਜੀਤ ਸਿੰਘ ਰਸੂਲਪੁਰ ਨੇ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਸ਼ਾਸਤਰੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਸ਼ਾਸਤਰੀ ਨਾਲ ਆਪਣੀ ਗੱਲਬਾਤ ਦੀ ਵੀਡੀਓ ਵੀ ਜਾਰੀ ਕੀਤੀ ਹੈ।
ਦੱਸ ਦਈਏ ਕਿ ਸ਼ਾਸਤਰੀ ਨੇ ਮੁਰਾਦਾਬਾਦ ਵਿੱਚ ਕਿਹਾ ਸੀ ਕਿ ਰੁਦਰ ਅਭਿਸ਼ੇਕ ਹਰੀ ਮੰਦਰ ਵਿੱਚ ਵੀ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਪੰਜਾਬ ਦੇ ਕੁਝ ਲੋਕਾਂ ਨੇ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਦਿੱਤਾ, ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਹ ਵੀਡੀਓ ਵਾਇਰਲ ਹੁੰਦੇ ਹੀ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀਆਂ ਧਮ.ਕੀਆਂ ਵੀ ਦਿੱਤੀਆਂ ਗਈਆਂ। ਆਪਣੇ ਸਪੱਸ਼ਟੀਕਰਨ ਤੋਂ ਬਾਅਦ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਵੀਡੀਓ ਬਣਾਉਣ ਦਾ ਮਕਸਦ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਧੀਰੇਂਦਰ ਸ਼ਾਸਤਰੀ ਦੇ ਬਿਆਨ ਨੂੰ ਪੰਜਾਬ ਵਿੱਚ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਨੇ ਸੰਭਲ ਦੇ ਹਰਿਹਰ ਮੰਦਿਰ ਦਾ ਜ਼ਿਕਰ ਕੀਤਾ ਹੈ। ਬਾਬਾ ਨਾਲ ਗੱਲਬਾਤ ਕਰਨ ਉਪਰੰਤ ਤਸੱਲੀ ਪ੍ਰਗਟ ਕਰਦਿਆਂ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।