ਕਾਂਗਰਸ ਦੇ ਸਮਾਗਮ ਦੌਰਾਨ ‘ਬਘੇਲ ਵਾਪਸ ਜਾਓ’ ਦੇ ਲੱਗੇ ਨਾਅਰੇ, ਆਸ਼ੂ ਤੇ ਵੜਿੰਗ ਸਮਰਥਕ ਹੋਏ ਆਹਮੋ-ਸਾਹਮਣੇ

Global Team
3 Min Read

ਲੁਧਿਆਣਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦੀ ਹਲਕੇ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਵੀਰਵਾਰ ਨੂੰ ਭਾਰੀ ਹੰਗਾਮਾ ਹੋ ਗਿਆ।

ਗੁਰੂ ਨਾਨਕ ਦੇਵ ਭਵਨ ਵਿਖੇ ਹੋਈ ਇੱਕ ਸੰਗਠਨਾਤਮਕ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜ਼ਿਲ੍ਹਾ ਕਾਂਗਰਸ ਵੱਲੋਂ ਆਯੋਜਿਤ ‘ਹਰ ਬੂਥ ਕਾਂਗਰਸ ਮਜ਼ਬੂਤ’ ਮੀਟਿੰਗ ਦੌਰਾਨ ਰਾਜਾ ਵੜਿੰਗ ਦੇ ਧੜੇ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਾਲੇ ਧੜੇ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਸ਼ਿਕਾਇਤਾਂ ਨੂੰ ਲੈ ਕੇ ਤਿੱਖੀ ਬਹਿਸ ਹੋਈ।

ਦਸ ਮਿੰਟਾਂ ਤੱਕ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਰਵਿੰਦਰ ਡਲਵੀ ਬਸ ਉੱਥੇ ਚੱਲ ਰਹੇ ਘਟਨਾਕ੍ਰਮ ਨੂੰ ਦੇਖਦੇ ਰਹੇ। ਸ਼ੁਰੂ ਵਿੱਚ, ਰਾਜਾ ਵੜਿੰਗ ਨੇ ਦੋਵਾਂ ਧਿਰਾਂ ਦੇ ਸਮਰਥਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੇ ਖੁਦ ਕਾਂਗਰਸੀ ਵਰਕਰਾਂ ਨੂੰ ਉੱਥੋਂ ਚਲੇ ਜਾਣ ਲਈ ਕਿਹਾ ਅਤੇ ਉਨ੍ਹਾਂ ਨੂੰ “ਆਰ.ਐੱਸ.ਐੱਸ. ਦੇ ਪਿੱਠੂ” ਕਰਾਰ ਦਿੱਤਾ। ਇਸ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਅਤੇ ‘ਆਸ਼ੂ ਧੜੇ’ ਦੇ ਸਮਰਥਕਾਂ ਨੇ ਉੱਚੀ-ਉੱਚੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਾਥੀ ਸਮਰਥਕਾਂ ਦੇ ਦਖਲ ਨਾਲ ਉਨ੍ਹਾਂ ਨੂੰ ਬਾਹਰ ਲਿਜਾਇਆ ਗਿਆ, ਜਿਸ ਤੋਂ ਬਾਅਦ ਸਥਿਤੀ ਸ਼ਾਂਤ ਹੋ ਗਈ।ਉਨ੍ਹਾਂ ਆਸ਼ੂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਲੋਕ ਲੁਧਿਆਣਾ ਵਿੱਚ ਪੂਰੀ ਕਾਂਗਰਸ ਨੂੰ ਲੈ ਕੇ ਜਾਂਦੇ ਸਨ। ਉਹ ਛੇ ਦੀਆਂ 6 ਸੀਟਾਂ ਹਾਰ ਗਏ। ਉਹ ਮੇਅਰ ਅਤੇ ਚੇਅਰਮੈਨ ਨਿਯੁਕਤ ਕਰਦੇ ਸਨ।

ਇਸ ਦੌਰਾਨ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਨਾਅਰੇ ਲਗਵਾ ਰਹੇ ਨੇ ਸਾਨੂੰ ਪਤਾ ਕੌਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਚਾਣ ਕਰਕੇ ਹਾਈ ਕਮਾਨ ਨੂੰ ਕਾਰਵਾਈ ਲਈ ਕਿਹਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪੰਜਾਬ ਦੇ ਵਿੱਚ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇੱਕ ਵਿਅਕਤੀ ਨਹੀਂ ਆਇਆ ਤਾਂ ਇਸ ਦਾ ਕਾਰਨ ਉਹੀ ਦੱਸ ਸਕਦਾ ਹੈ। ਇਸ ਵਿੱਚ ਅਸੀਂ ਕੀ ਕਹਿ ਸਕਦੇ ਹਨ ਹੋ ਸਕਦਾ ਹੈ।

ਇਸ ਮੌਕੇ ਭੂਪੇਸ਼ ਬਘੇਲ ਨੇ ਕਿਹਾ ਕਿ ਇਹ ਹੰਗਾਮਾ ਸਾਰੇ ਪ੍ਰੋਗਰਾਮਾਂ ਵਿੱਚ ਨਹੀਂ ਹੋਇਆ ਸਗੋਂ ਕੁਝ ਪ੍ਰੋਗਰਾਮਾਂ ਵਿੱਚ ਹੀ ਹੋਣਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਇਹ ਸਭ ਵਿਰੋਧੀ ਪਾਰਟੀਆਂ ਦਾ ਕੰਮ ਹੈ। ਖਾਸ ਕਰਕੇ, ਆਰਐਸਐਸ ਦੇ ਕੁਝ ਵਰਕਰ ਸਾਡੇ ਪ੍ਰੋਗਰਾਮ ਨੂੰ ਖਰਾਬ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment