ਕਾਂਗਰਸ, BJP, ਅਕਾਲੀ ਦਲ ਬਾਦਲ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

ਸੰਗਰੂਰ: ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ। ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਸਿਮਰਨਜੀਤ ਸਿੰਘ ਮਾਨ ਨੇ 8 ਉਮੀਦਵਾਰਾਂ ਨੂੰ ਪਛਾੜ ਕੇ ਇਹ ਜਿੱਤ ਹਾਸਲ ਕੀਤੀ ਹੈ।

ਸਿਮਰਨਜੀਤ ਸਿੰਘ ਮਾਨ ਨੂੰ ਕੁੱਲ੍ਹ 2,53,154 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 2,47,332 ਵੋਟਾਂ ਮਿਲੀਆਂ।ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ 79,688 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ, ਜਦਕਿ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਨੰਬਰ ‘ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ 44,428 ਵੋਟਾਂ ਨਾਲ ਪੰਜਵੇਂ ਨੰਬਰ ‘ਤੇ ਰਹੇ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇਨ੍ਹਾਂ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰਾਂ ਨੇ ਵੀ ਇਹ ਚੋਣ ਲੜੀ ਸੀ, ਜਿਨ੍ਹਾਂ ਵਿੱਚ ਕੁਲਵੀਰ ਸਿੰਘ ਨੂੰ 3,023 ਵੋਟਾਂ, ਜਗਪਾਲ ਸਿੰਘ ਨੂੰ 2,691 ਵੋਟਾਂ ਤੇ ਗਗਨਦੀਪ ਸਿੰਘ ਨੂੰ 2,400 ਵੋਟਾਂ ਮਿਲੀਆਂ। ਚੋਣ ਲੜ ਰਹੇ ਆਪਣੀ ਏਕਤਾ ਪਾਰਟੀ ਦੇ ਉਮੀਦਵਾਰ ਨੂੰ ਸਭ ਤੋਂ ਘੱਟ 1,842 ਵੋਟਾਂ ਮਿਲੀਆਂ।

ਆਮ ਆਦਮੀ ਪਾਰਟੀ ਦੀ ਇਸ ਹਾਰ ਦਾ ਕਾਰਨ ਚੋਣਾਂ ਤੋਂ ਪਹਿਲਾਂ ਮੂਸੇਵਾਲਾ ਕਤਲਕਾਂਡ ਨੂੰ ਮੰਨਿਆ ਜਾ ਰਿਹਾ ਹੈ, ਜਿਸ ਕਰਕੇ ਨੌਜਵਾਨ ਸਰਕਾਰ ਖਿਲਾਫ ਰੋਸ ਵਿੱਚ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

CM ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ : CM ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ …

Leave a Reply

Your email address will not be published.