ਚੰਡੀਗੜ੍ਹ : ਸੂਬੇ ਅੰਦਰ ਅੱਜ ਅਮਨ ਅਤੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੁੰਦੀ ਜਾਪ ਰਹੀ ਹੈ।ਇਸ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਵਿਰੋਧੀਆਂ ਵੱਲੋਂ ਅੱਜ ਸੰਵਿਧਾਨ ਦਿਵਸ ਮੌਕੇ ਲੰਬੇ ਹੱਥੀਂ ਲਿਆ ਗਿਆ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਇਸ ਮੌਕੇ ਬੋਲਦਿਆਂ ਕਿਹਾ ਅੱਜ ਸੂਬੇ ਅੰਦਰ ਅਮਨ ਅਤੇ ਕਨੂੰਨ ਦੀ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤਾਧਾਰੀ ਪਾਰਟੀ ਵੀ ਅੱਜ ਦੋਫਾੜ ਹੋ ਚੁਕੀ ਹੈ। ਸਿਮਰਜੀਤ ਸਿੰਘ ਬੈਂਸ ਨੇ ਇਸ ਮੌਕੇ ਜਿੱਥੇ ਕੈਪਟਨ ਸਰਕਾਰ ਨੂੰ ਖੂਬ ਖਰੀਆਂ ਖਰੀਆਂ ਸੁਣਾਈਆਂ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੀ ਨਹੀਂ ਕਾਫੀ ਕੁਝ ਕਿਹਾ। ਬੈਂਸ ਨੇ ਬੋਲਦਿਆਂ ਮਜੀਠੀਆ ਨੂੰ ਚਿੱਟਾ ਵੇਚਣ ਵਾਲਾ ਤੱਕ ਗਰਦਾਨ ਦਿੱਤਾ। ਇਸ ਤੋਂ ਇਲਾਵਾ ਬੈਂਸ ਨੇ ਪਾਣੀਆਂ ਅਤੇ ਹੋਰ ਮਸਲਿਆਂ ‘ਤੇ ਕੈਪਟਨ ਨੂੰ ਖੂਬ ਸੁਣਾਈਆਂ। ਉਨ੍ਹਾਂ ਕਿਹਾ ਕਿ ਅੱਜ ਸੰਵਿਧਾਨ ਨੂੰ ਅੱਖੋਂ ਪਰੋਖੇ ਕਰਕੇ ਪੰਜਾਬ ਦਾ ਪਾਣੀ ਵੰਡਿਆ ਜਾ ਰਿਹਾ ਹੈ।