ਬੈਂਸ ਭਰਾ ਕਾਂਗਰਸ ‘ਚ ਹੋਏ ਸ਼ਾਮਲ, ਲੁਧਿਆਣਾ ‘ਚ ਰਾਜਾ ਵੜਿੰਗ ਲਈ ਕਰਨਗੇ ਪ੍ਰਚਾਰ, ਰਵਨੀਤ ਬਿੱਟੂ ਲਈ ਔਖਾ ਹੋਇਆ ਮੈਦਾਨ

Prabhjot Kaur
2 Min Read

ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਦੋਵੇਂ ਭਰਾਵਾਂ ਨੇ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਡੇਰੇ ਲਾਏ ਹੋਏ ਸਨ। ਉਦੋਂ ਤੋਂ ਹੀ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਐਤਵਾਰ ਨੂੰ ਰਾਹੁਲ ਗਾਂਧੀ ਨਾਲ ਦੋਹਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਲਈ ਕਾਂਗਰਸ ‘ਚ ਸ਼ਾਮਲ ਹੋਣ ਦਾ ਰਸਤਾ ਸਾਫ ਹੋ ਗਿਆ। ਦੋਵਾਂ ਨੇ ਆਪਣੀਆਂ ਪਾਰਟੀਆਂ ਦਾ ਕਾਂਗਰਸ ਦੇ ਨਾਲ ਰਲੇਵਾਂ ਕਰ ਲਿਆ।

ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਨਗੇ। ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਬੈਂਸ ਉਨ੍ਹਾਂ ਨਾਲ ਮੌਜੂਦ ਰਹਿਣਗੇ।

ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸਿਮਰਨਜੀਤ ਸਿੰਘ ਬੈਂਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ‘ਤੇ ਅਕਾਲੀ ਦਲ ‘ਚ ਕਈ ਦੋਸ਼ ਲਗਦੇ ਰਹੇ। ਬੈਂਸ ਖ਼ਿਲਾਫ਼ ਤਹਿਸੀਲਦਾਰ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਕੇਸ ਵੀ ਦਰਜ ਕੀਤਾ ਗਿਆ ਸੀ।

- Advertisement -

ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਚੋਣ ਟਿਕਟ ਨਾ ਦੇਣ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਛੱਡ ਦਿੱਤੀ। ਇਸ ਤੋਂ ਬਾਅਦ ਸਿਮਰਜੀਤ ਨੇ ਆਤਮ ਨਗਰ ਅਤੇ ਬਲਵਿੰਦਰ ਨੇ ਲੁਧਿਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤ ਗਏ। ਬੈਂਸ ਨੇ ਲੋਕ ਇਨਸਾਫ ਪਾਰਟੀ ਬਣਾਈ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨਾਲ ਗਠਜੋੜ ਕੀਤਾ। ਇਸ ਵਾਰ ਵੀ ਦੋਵੇਂ ਭਰਾ ਚੋਣ ਜਿੱਤ ਗਏ।

Share this Article
Leave a comment