ਬੈਂਸ ਭਰਾਵਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਦੇ ਚਰਚੇ

Rajneet Kaur
1 Min Read

ਚੰਡੀਗੜ੍ਹ: ਬੈਂਸ ਭਰਾਵਾਂ  ਦੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।  ਸੂਤਰਾਂ ਅਨੁਸਾਰ   ਬੈਂਸ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ‘ਚ ਹਨ । ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਇਹ ਦੋਵੇਂ ਆਗੂ ਭਾਜਪਾ ’ਚ ਸ਼ਾਮਿਲ ਹੋ ਕੇ ਹੀ ਲੜਨਗੇ।

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਗਲੇ ਹਫਤੇ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੈ। ਜਿਸ ਤੋਂ ਬਾਅਦ ਉਹ ਐਲਾਨ ਕਰ ਸਕਦੇ ਹਨ ਕਿ ਕਿਸ ਸਿਆਸੀ ਪਾਰਟੀ ਦੇ ਨਾਲ ਗਠਜੋੜ ਕਰਨਾ ਹੈ। ਉਨ੍ਹਾਂ  ਕਿਹਾ ਕਿ ਵੱਡੀਆਂ ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment