ਬਜਰੰਗ ਪੂਨੀਆ ਦਾ ਐਲਾਨ, ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਨੂੰ ਲੈ ਕੇ 15 ਜੂਨ ਤੋਂ ਬਾਅਦ ਪਹਿਲਵਾਨ ਫਿਰ ਕਰਨਗੇ ਪ੍ਰਦਰਸ਼ਨ

Rajneet Kaur
2 Min Read

ਨਿਊਜ਼ ਡੈਸਕ: ਹਰਿਆਣਾ ਦੇ ਸੋਨੀਪਤ ‘ਚ ਸ਼ਨੀਵਾਰ ਨੂੰ ਪਹਿਲਵਾਨਾਂ ਦੀ ਮਹਾਪੰਚਾਇਤ ਹੋਈ ਹੈ। ਮਹਾਪੰਚਾਇਤ ‘ਚ ਕਿਸਾਨ ਯੂਨੀਅਨ ਸਮੇਤ ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ, ਜਿਨ੍ਹਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੀ ਹਮਾਇਤ ਕੀਤੀ ਸੀ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫੈਸਲਾ ਨਾ ਲਿਆ ਤਾਂ ਅਗਲੇਰੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਬਜਰੰਗ ਪੂਨੀਆ, ਸਾਕਸ਼ੀ ਮਲਿਕ, ਸਤਿਆਵਰਤ ਕਾਦਿਆਨ ਅਤੇ ਵਿਨੇਸ਼ ਫੋਗਾਟ ਦੇ ਪਤੀ ਸੋਮਵੀਰ ਰਾਠੀ ਵੀ ਮਹਾਪੰਚਾਇਤ ‘ਚ  ਪਹੁੰਚੇ।  ਇਸ ਦੌਰਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਬਜਰੰਗ ਪੁਨੀਆ ਨੇ ਮਹਾਪੰਚਾਇਤ ਦੇ ਸਾਹਮਣੇ ਕਿਹਾ, ਇਹ ਬ੍ਰਿਜਭੂਸ਼ਣ ਨਾਲ ਮੇਰੀ ਨਿੱਜੀ ਲੜਾਈ ਨਹੀਂ ਹੈ। ਇਹ ਲੜਾਈ ਭੈਣਾਂ/ਧੀਆਂ ਦੀ ਇੱਜ਼ਤ ਲਈ ਹੈ। ਅਸੀਂ 15 ਜੂਨ ਤੱਕ ਇੰਤਜ਼ਾਰ ਕਰਾਂਗੇ। ਉਨ੍ਹਾਂ ਕਿਹਾ ਕਿ  ਸਾਡਾ ਅੰਦੋਲਨ ਖਤਮ ਨਹੀਂ ਹੋਇਆ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ 15 ਜੂਨ ਤੋਂ ਬਾਅਦ ਜੰਤਰ-ਮੰਤਰ ਵਿਖੇ ਆਪਣਾ ਧਰਨਾ ਦੁਬਾਰਾ ਸ਼ੁਰੂ ਕਰਾਂਗੇ। ਇਸ ਤੋਂ ਪਹਿਲਾਂ ਬਜਰੰਗ ਪੂਨੀਆ ਨੇ ਕਿਹਾ ਸੀ ਕਿ ਉਹ ਮੀਟਿੰਗ ‘ਚ ਆਪਣੇ ਸਮਰਥਕਾਂ ਵਿਚਾਲੇ ਸਰਕਾਰ ਨਾਲ ਹੋਈ ਗੱਲਬਾਤ ਦਾ ਲੇਖਾ-ਜੋਖਾ ਰੱਖਣਗੇ। ਮਹਾਪੰਚਾਇਤ ‘ਚ ਜੋ ਫੈਸਲਾ ਹੋਵੇਗਾ ਉਸ ‘ਤੇ ਚਰਚਾ ਕੀਤੀ ਜਾਵੇਗੀ।

ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਆਈ ਖੇਡਾਂ ਉਦੋਂ ਹੀ ਖੇਡਾਂਗੇ ਜਦੋਂ ਇਹ ਸਾਰਾ ਮਾਮਲਾ ਹੱਲ ਹੋ ਜਾਵੇਗਾ। ਪਹਿਲਵਾਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment