ਚੰਡੀਗੜ੍ਹ: ਜੇਲ੍ਹ ‘ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਇਹ ਧਮਕੀ ਗੈਂਗਸਟਰ ਅਰਸ਼ਦੀਪ ਲੰਡਾ ਦੁਆਰਾ ਦਿੱਤੀ ਗਈ ਹੈ। ਇਸ ਸਬੰਧੀ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ ਨੇ ਖੁਲਾਸਾ ਕੀਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੁਲਿਸ ਨੇ ਇੱਕ ਮਹੀਨਾ ਪਹਿਲਾਂ ਦੀ ਜਾਣਕਾਰੀ ਮਿਲੀ ਹੋਈ ਹੈ ਕਿ ਸੁਖਪਾਲ ਸਿੰਘ ਖਹਿਰਾ ਅਤੇ ਉਹਨਾਂ ਦੇ ਪਰਿਵਾਰ ਨੂੰ ਅਰਸ਼ਦੀਪ ਲੰਡਾ ਨੇ ਧਮਕੀਆਂ ਦਿੱਤੀਆਂ ਹਨ। ਪਰ ਫਿਰ ਵੀ ਪੰਜਾਬ ਪੁਲਿਸ ਨੇ ਉਹਨਾ ਦੀ ਸੁਰੱਖਿਆ ਸਬੰਧੀ ਕੋਈ ਵੱਡੀ ਕਾਰਵਾਈ ਨਹੀਂ ਕੀਤੀ।
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਲਿਖਿਆ ਕਿ – ਅਸੀਂ DGP ਪੰਜਾਬ ਨੂੰ ਇਹ ਸਪੱਸ਼ਟ ਕਰਨ ਦੀ ਬੇਨਤੀ ਕਰਦੇ ਹਾਂ ਕਿ ਸ. ਸੁਖਪਾਲ ਸਿੰਘ ਖਹਿਰਾ MLA ਭੁਲੱਥ ਨੂੰ ਗੈਂਗਸਟਰ ਅਰਸ਼ਦੀਪ ਲੰਡਾ ਦੁਆਰਾ ਦਿੱਤੀ ਗਈ ਗੰਭੀਰ ਧਮਕੀ ਨੂੰ ਲੈ ਕੇ ਪੁਲਿਸ ਕਿਉਂ ਚੁੱਪ ਬੈਠੀ ਹੈ, ਜਿਸ ਨੂੰ ਹਾਲ ਹੀ ਵਿੱਚ ਭਾਰਤ ਸਰਕਾਰ ਦੁਆਰਾ ਅੱਤਵਾਦੀ ਐਲਾਨਿਆ ਗਿਆ ਹੈ।
ਸਾਨੂੰ ਪਤਾ ਲੱਗਾ ਹੈ ਕਿ ADGP ਇੰਟੈਲੀਜੈਂਸ ਪਿਛਲੇ ਇੱਕ ਮਹੀਨੇ ਤੋਂ ਉਪਰੋਕਤ ਖਤਰੇ ਤੋਂ ਜਾਣੂ ਸਨ ਪਰ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਇਕ ਅਤੇ ਉਸਦੇ ਪਰਿਵਾਰ ਦੀ ਜਾਨ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ। ਜੇਕਰ ਸੁਖਪਾਲ ਸਿੰਘ ਖਹਿਰਾ ਦੇ ਪਰਿਵਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਅਸੀਂ ਮੁੱਖ ਮੰਤਰੀ ਅਤੇ DGP ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਵਾਂਗੇ
We urge @DGPPunjabPolice to clarify why the police is sitting over serious threat to life of @SukhpalKhaira @INCPunjab MLA Bholath handed out by gangster Arshdeep Landa who has been recently designated terrorist by Government of India. We’ve learnt that ADGP Intelligence is…
— Partap Singh Bajwa (@Partap_Sbajwa) January 8, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।