ਨਾਜਾਇਜ਼ ਮਾਈਨਿੰਗ ਮੁੱਦੇ ‘ਤੇ ਕੈਪਟਨ ਖ਼ਿਲਾਫ਼ ਨਿੱਤਰੇ ਬਾਜਵਾ ਅਤੇ ਦੂਲੋਂ

TeamGlobalPunjab
1 Min Read

ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਮੁੜ ਤੋਂ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਹੈ। ਹੁਣ ਬਾਜਵਾ ਅਤੇ ਦੂਲੋਂ ਨੇ ਖਣਨ ਮਾਫੀਆ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਬੀਤੇ ਦਿਨੀਂ ਰੋਪੜ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ CBI ਜਾਂਚ ਦੇ ਹੁਕਮ ਦਿੱਤੇ ਸਨ। ਜਿਸ ਦਾ ਬਾਜਵਾ ਤੇ ਦੂਲੋਂ ਨੇ ਸਵਾਗਤ ਕੀਤਾ ਅਤੇ ਨਾਲ ਹੀ ਮਾਈਨਿੰਗ ਵਿਭਾਗ ਨੂੰ ਕਟਹਿਰੇ ‘ਚ ਖੜ੍ਹਾ ਕੀਤਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਾਜਾਇਜ਼ ਖਣਨ ਰੋਕਣ ਲਈ ਕੈਪਟਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਇੱਕ ਮਹੀਨੇ ਅੰਦਰ ਕੈਪਟਨ ਸਰਕਾਰ ‘ਤੇ ਪ੍ਰਤਾਪ ਸਿੰਘ ਬਾਜਵਾ ਅਤੇ ਅਤੇ ਸ਼ਮਸ਼ੇਰ ਦੂਲੋਂ ਦਾ ਇਹ ਦੂਸਰਾ ਵਾਰ ਹੈ। ਇਸ ਤੋਂ ਪਹਿਲਾਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ ਵੀ ਦੋਵਾਂ ਸੰਸਦ ਮੈਂਬਰਾਂ ਵੱਲੋਂ ਉਠਾਇਆ ਗਿਆ ਸੀ।

ਬਾਜਵਾ ਅਤੇ ਦੂਲੋਂ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਬਰਖ਼ਾਸਤ ਕੀਤਾ ਜਾਵੇ, ਜੇਕਰ ਪੰਜਾਬ ਵਿੱਚ ਕਾਂਗਰਸ ਨੂੰ ਬਚਾਉਣਾ ਹੈ। ਹੁਣ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਗ੍ਰਹਿ ਵਿਭਾਗ ਅਤੇ ਮਾਈਨਿੰਗ ਵਿਭਾਗ ਦੇ ਦੂਲੋਂ ਅਤੇ ਬਾਜਵਾ ਨੇ ਸਵਾਲ ਖੜ੍ਹੇ ਕੀਤੇ ਹਨ।

Share This Article
Leave a Comment