Breaking: ਚਰਨਜੀਤ ਚੰਨੀ ਨਾਲ ਮੀਟਿੰਗ ਕਰਨ ਤੋਂ ਬਾਅਦ ਬਾਹਰ ਆਏ ਬਾਜਵਾ ਦੇ ਦਿੱਤਾ ਵੱਡਾ ਬਿਆਨ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ‘ਤੇ 5 ਮੰਤਰੀਆਂ ਤੇ 7 ਵਿਧਾਇਕਾਂ ਦੀ ਮੀਟਿੰਗ ਚੱਲ ਰਹੀ ਹੈ।

ਉਧਰੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਬਾਜਵਾ ਨੇ ਮੀਟਿੰਗ ਤੋਂ ਬਾਹਰ ਆਉਣ ਤੋਂ ਬਾਅਦ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਸਾਫ ਕੀਤਾ ਕਿ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਸਥਿਤੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਪਰਗਟ ਸਿੰਘ ਨੂੰ ਧਮਕੀ ਦਿੱਤੇ ਜਾਣ ਦੇ ਮਾਮਲੇ ‘ਤੇ ਕਿਹਾ ਕਿ ਮੁੱਖ ਮੰਤਰੀ ਨੂੰ ਖੁਦ ਅੱਗੇ ਆ ਕੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ।ਉਨ੍ਹਾਂ ਨੇ  ਕਿਹਾ ਕਿ ਅੱਜ ਸੂਬੇ ‘ਚ ਵਿਜੀਲੈਂਸ ਦੀ ਜਿਸ ਢੰਗ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ ਉਹ ਸੂਬੇ ਨੂੰ ਇੱਕ ਵੱਡੇ ਧਮਾਕੇ ਵੱਲ ਲੈ ਕੇ ਜਾ ਰਹੀ ਹੈ।

Share this Article
Leave a comment