ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਦੀਆਂ ਸੰਭਾਵਨਾਵਾਂ ਵਿਚਾਲੇ ਕਾਂਗਰਸ ਪਾਰਟੀ ਵਿਚ ਜ਼ਬਰਦਸਤ ਹਲਚਲ ਜਾਰੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਪਹਿਲਾਂ ਚੰਡੀਗੜ੍ਹ ਵਿਖੇ ਅਤੇ ਫਿਰ ਪਟਿਆਲਾ ਵਿਖੇ ਲੰਬੀ ਬੈਠਕ ਕੀਤੀ ਗਈ ਗਈ ।
ਇਸ ਵਿਚਾਲੇ ਹੁਣ ਵੱਡੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ । ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਰਾਣਾ ਸਿੰਘ ਕੇਪੀ ਵੀ ਮੌਜੂਦ ਹਨ।
ਸੂਤਰਾਂ ਅਨੁਸਾਰ ਉਹ ਮੁੱਖ ਮੰਤਰੀ ਨਾਲ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕਰਨ ਲਈ ਪਹੁੰਚੇ ਹਨ। ਕਾਂਗਰਸ ਵਿੱਚ ਤੇਜੀ ਨਾਲ ਬਦਲਦੇ ਹੋਏ ਹਾਲਾਤਾਂ ਵਿਚਾਲੇ ਕੈਪਟਨ ਅਤੇ ਬਾਜਵਾ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਕੈਪਟਨ ਤੇ ਬਾਜਵਾ ਦੀ ਇਹ ਮੀਟਿੰਗ ਕਰੀਬ ਸਾਢੇ ਚਾਰ ਸਾਲਾਂ ਬਾਅਦ ਹੋ ਰਹੀ ਹੈ। ਇਸ ਤੋਂ ਪਹਿਲਾਂ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਇਕੱਠੇ ਨਜ਼ਰ ਆਏ ਸਨ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਤਰ੍ਹਾਂ ਹੀ ਪ੍ਰਤਾਪ ਸਿੰਘ ਬਾਜਵਾ ਵੀ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨੇ ਬਿੰਨ੍ਹਦੇ ਰਹੇ ਹਨ।