ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸਾਰਣ ਬਾਰੇ ਨਿਯਮ ਬਣਾਉਣ ਲਈ ਸਪੀਕਰ ਨੂੰ ਲਿਖੀ ਚਿੱਠੀ

Rajneet Kaur
2 Min Read

ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸਾਰਣ ਬਾਰੇ ਨਿਯਮ ਬਣਾਉਣ ਲਈ ਸਪੀਕਰ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ   ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਲਈ ਨਿਯਮ, ਹਦਾਇਤਾਂ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਸੂਚਨਾ ਅਧਿਕਾਰ ਐਕਟ ਤਹਿਤ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਨੇ ਅੱਜ ਤੱਕ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਸਬੰਧੀ ਕੋਈ ਨਿਯਮ, ਨਿਰਦੇਸ਼ ਤੇ ਦਿਸ਼ਾ ਨਿਰਦੇਸ਼ ਨਹੀਂ ਬਣਾਏ।

ਨਾਲ ਹੀ ਉਨ੍ਹਾਂ ਕਿਹਾ ਕਿ  ਇਹ ਚਿੰਤਾਜਨਕ ਗੱਲ ਹੈ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਦੇ ਸਿੱਧਾ ਪ੍ਰਭਾਵ ਹੇਠ ਹੋਣ ਕਾਰਨ ਸਰਕਾਰੀ ਨੀਤੀਆਂ ਵਿਚ ਖਾਮੀਆਂ ਹੋਣ ਦੇ ਬਾਵਜੂਦ ਲਾਭਪਾਤਰੀਆਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਦਾ ਹੈ ਜੋ ਕਿ ਵਿਰੋਧੀ ਧਿਰ ਦੀ ਭੂਮਿਕਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਦਨ ਵਿਚ ਵਿਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਪ੍ਰਸਾਰਣ ਕਵਰੇਜ ਮਾਮਲੇ ਵਿਚ ਭੇਦਭਾਵ ਕਰਨ ਦਾ ਦੋਸ਼ ਲਾਇਆ ਸੀ। ਕਾਰਜਪਾਲਿਕਾ ਨੂੰ ਵਿਧਾਨ ਸਭਾ ਪ੍ਰਤੀ ਜਵਾਬਦੇਹ ਬਣਾਉਣ ਲਈ ਤੇ ਸਦਨ ਦੀ ਸਰਬਉੱਚਤਾ ਨੂੰ ਕਾਇਮ ਰੱਖਣ ਲਈ ਬਜਟ ਸੈਸ਼ਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਨੂੰ ਚਲਾਉਣ ਲਈ ਤੁਰੰਤ ਨਿਯਮ ਬਣਾਉਣ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment