ਆਪ ਦੇ ਕੈਬਨਿਟ ਮੰਤਰੀ ਖਿਲਾਫ ਬਾਜਵਾ  ਦਾ ਵੱਡਾ ਬਿਆਨ ਕਿਹਾ ਮਾਨ ਵੱਲੋਂ ਅਪਣਾਏ ਜਾ ਰਹੇ ਹਨ ਦੋਹਰੇ ਮਾਪਦੰਡ

Global Team
1 Min Read

ਨਿਊਜ ਡੈਸਕ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਆਪਣੇ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਆਪ ਵੱਲੋਂ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਖਿਲਾਫ ਕਾਰਵਾਈ ਕੀਤੀ ਗਈ ਸੀ ਅਤੇ ਹੁਣ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਕੈਬਨਿਟ ਵਿੱਚੋਂ ਅਜਿਹੇ ਭ੍ਰਿਸ਼ਟ ਮੰਤਰੀ ਨੂੰ ਬਰਖਾਸਤ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਜਾਣ ਬੁੱਝ ਕੇ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੀ ਸੌਦੇ ਬਾਜੀ ਦੀ ਬਕਾਇਦਾ ਆਡੀਓ ਵਾਇਰਲ ਹੋਈ ਹੈ। ਪਰ ਫਿਰ ਵੀ ਮਾਮਲੇ ਨੂੰ ਛੋਟਾ ਸਮਝਿਆ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਡਾ. ਵਿਜੇ ਸਿੰਗਲਾ ਜਿਨ੍ਹਾਂ ਦੀ ਵੀਡੀਓ ਕਿਸੇ ਨੇ ਦੇਖੀ ਨਹੀਂ ਸੀ ਉਨ੍ਹਾਂ ਖਿਲਾਫ ਕਾਰਵਾਈ ਹੋਈ ਪਰ ਅੱਜ ਇੱਕ ਵੱਖਰਾ ਸਟੈਂਡ ਮੁੱਖ ਮੰਤਰੀ ਵੱਲੋਂ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਨ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।

Share This Article
Leave a Comment