ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਕੋਵਿਡ ਵੈਕਸੀਨ ਮਾਮਲੇ ਵਿੱਚ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਹਰਿਆਣਾ ਵਾਸਤੇ ਕੋਵਿਡ ਵੈਕਸੀਨ ਦਾ ਸ਼ਡਿਊਲ ਬਣ ਸਕਦਾ ਹੈ ਤਾਂ ਪੰਜਾਬ ਵਾਸਤੇ ਕਿਉਂ ਨਹੀਂ ਬਣਾਇਆ ਜਾ ਸਕਦਾ।
ਸਿੱਧੂ ਨੇ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਦੇ ਸਾਡੇ ਕੋਲ ਪੂਰੇ ਪ੍ਰਬੰਧ ਹਨ ਅਤੇ ਰੋਜ਼ਾਨਾ ਹੀ 3 ਲੱਖ ਵੈਕਸੀਨ ਲਗਾਈ ਜਾ ਸਕਦੀ ਹੈ ਪਰ ਪੰਜਾਬ ਕੋਲ ਕੋਵਿਡ ਵੈਕਸੀਨ ਦੀ ਸਪਲਾਈ ਪੂਰੀ ਨਹੀਂ ਆ ਰਹੀ। ਕੋਵਿਡ ਮਰੀਜ਼ਾਂ ਵਾਸਤੇ ਆਕਸੀਜ਼ਨ ਦੀ ਕਿਸੇ ਤਰ੍ਹਾਂ ਦੀ ਘਾਟ ਨਾ ਹੋਣ ਬਾਰੇ ਵੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪਟਿਆਲਾ ਤੇ ਅੰਮ੍ਰਿਤਸਰ ਵਿਚ ਆਕਸੀਜਨ ਦੇ ਨਵੇਂ ਪਲਾਂਟ ਜਲਦ ਤੋਂ ਜਲਦ ਲਗਾ ਦੇਣੇ ਚਾਹੀਦੇ ਹਨ ਕਿਉਂਕਿ ਜੇਕਰ ਹਾਲਾਤ ਵਿਗੜੇ ਹਨ ਤਾਂ ਆਉਣ ਵਾਲੇ ਸਮੇਂ ‘ਚ ਜ਼ਰੂਰ ਆਕਸੀਜਨ ਦੀ ਘਾਟ ਹੋ ਸਕਦੀ ਹੈ।