ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਲਗਾਤਾਰ ਜਾਰੀ ਹੈ। ਕਣਕ ਦੀ ਵਾਢੀ ਖਤਮ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਮੁੜ ਤੋਂ ਪੰਜਾਬ ਹਰਿਆਣਾ ‘ਚੋਂ ਵੱਡੀ ਗਿਣਤੀ ‘ਚ ਲੋਕਾਂ ਨੂੰ ਦਿੱਲੀ ਆਉਣ ਦੇ ਲਈ ਸੁਨੇਹਾ ਦੇ ਰਹੇ ਹਨ। ਜਿਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ‘ਚ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕਿਸਾਨ ਲੀਡਰ ਲਗਾਤਾਰ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੈ। ਜਿਸ ਸਬੰਧੀ ਗੱਲਬਾਤ ਕਰਨ ਅੱਜ ਬਲਬੀਰ ਸਿੰਘ ਰਾਜੇਵਾਲ ਚੰਡੀਗੜ੍ਹ ਵਿਖੇ ਪਹੁੰਚਣਗੇ।