Home / News / ਪੰਜਾਬੀ ਸਿਨੇਮਾ ਦੇ ਨੌਜਵਾਨ ਨਿਰਦੇਸ਼ਕ ਬਲਦੇਵ ਘੁੰਮਣ ਦਾ 30 ਸਾਲ ਦੀ ਉਮਰ ‘ਚ ਦੇਹਾਂਤ

ਪੰਜਾਬੀ ਸਿਨੇਮਾ ਦੇ ਨੌਜਵਾਨ ਨਿਰਦੇਸ਼ਕ ਬਲਦੇਵ ਘੁੰਮਣ ਦਾ 30 ਸਾਲ ਦੀ ਉਮਰ ‘ਚ ਦੇਹਾਂਤ

ਚੰਡੀਗੜ੍ਹ : ਪੰਜਾਬੀ ਸਿਨੇਮਾ ਦੇ ਨੌਜਵਾਨ ਨਿਰਦੇਸ਼ਕ ਬਲਦੇਵ ਘੁੰਮਣ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਆਖਰੀ ਸਾਹ ਲਿਆ। ਘੁੰਮਣ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਾਲ ਹੀ ‘ਚ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ‘ਚੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਬਲਦੇਵ ਘੁੰਮਣ ਨੇ ‘ਸੈਲਿਊਟ’, ‘ਰੇਡੂਆ’, ‘ਇਸ਼ਕਾ’, ’15 ਲੱਖ ਕਦੋਂ ਆਊਗਾ’, ‘ਕਿੱਟੀ ਪਾਰਟੀ’ ਤੇ ‘ਦਿਲ ਹੋਣਾ ਚਾਹੀਦਾ ਜਵਾਨ’ ਜਿਹੀਆਂ ਫ਼ਿਲਮਾਂ ‘ਚ ਬਤੌਰ ਮੁੱਖ ਸਹਾਇਕ ਨਿਰਦੇਸ਼ਕ ਕੰਮ ਕੀਤਾ। ਉਪਾਸਨਾ ਸਿੰਘ ਵੱਲੋਂ ਨਿਰਦੇਸ਼ਤ ‘ਯਾਰਾਂ ਦੀਆਂ ਪੌਂ ਬਾਰਾਂ’ ਉਨ੍ਹਾਂ ਦੀ ਆਖ਼ਰੀ ਫ਼ਿਲਮ ਸੀ, ਜੋ ਰਿਲੀਜ਼ ਨਹੀਂ ਹੋ ਸਕੀ। ਉਨ੍ਹਾਂ ਨੇ  ਰਵਿੰਦਰ ਗਰੇਵਾਲ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ, ਰਾਣਾ ਰਣਬੀਰ, ਉਪਾਸਨਾ ਸਿੰਘ, ਬੀ. ਐੱਨ ਸ਼ਰਮਾ ਤੇ ਪੰਜਾਬੀ ਸਿਨੇਮਾ ਦੀਆਂ ਹੋਰ ਕਈ ਮਸ਼ਹੂਰ ਅਦਾਕਾਰਾਂ ਨਾਲ ਕੰਮ ਕੀਤਾ।

ਬਲਦੇਵ ਘੁੰਮਣ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਸਾਹਿਬ ਨੇੜਲੇ ਪਿੰਡ ਸਿਕੰਦਰਪੁਰ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਜ਼ਿਲ੍ਹਾ ਪਟਿਆਲਾ ਦੇ ਸਮਾਣਾ ‘ਚ ਰਹਿ ਰਹੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪਾਲੀਵੁੱਡ ‘ਚ ਸੋਗ ਦੀ ਲਹਿਰ ਛਾ ਗਈ ਹੈ। ਪੰਜਾਬੀ ਸਿਨੇਮਾ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਹਰਪਾਲ ਸਿੰਘ ਚੀਮਾ ਨੇ ਬਾਦਲਾਂ ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਦਿੱਤਾ ਡਰਾਮਾ ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ …

Leave a Reply

Your email address will not be published. Required fields are marked *