ਕੁਝ ਕੁ ਵੋਟਾਂ ਪਿੱਛੇ ਡੇਰਾ ਸਿਰਸਾ ਦੇ ਡੇਰੇ ਜਾ ਕੇ ਭੀਖ ਮੰਗਣ ਵਾਲੇ ਲੀਡਰ ਹਾਰ ਚੁੱਕੇ ਹਨ ਇਨਸਾਨੀਅਤ: ਦਾਦੂਵਾਲ

TeamGlobalPunjab
1 Min Read

ਤਲਵੰਡੀ ਸਾਬੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਹਦਾਇਤ ਦਿੱਤੀ ਹੈ ਕਿ ਜਿਹੜੇ ਵੋਟਾਂ ਲਈ ਡੇਰਾ ਸਿਰਸਾ ਜਾ ਕੇ ਚੌਂਕੀਆਂ ਭਰ ਰਹੇ ਹਨ। ਦਾਦੂਵਾਲ ਨੇ ਕਿਹਾ ਕਿ 2022 ਚੋਣਾਂ ਲਈ ਵੋਟਾਂ ਮੰਗਣ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਹਾਰ ਚੁੱਕੇ ਹਨ ਅਤੇ ਇਨ੍ਹਾਂ ਇਨਸਾਨੀਅਤ ਤੋਂ ਹਾਰੇ ਲੀਡਰਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਤਿਆਰ ਹਨ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਅੱਤਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਉਸ ਦੇ ਪੈਰੋਕਾਰ ਵੀ ਬਰਾਬਰ ਦੇ ਗੁਨਾਹਗਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਤਿੰਨ ਸੂਬਿਆਂ ਵਿੱਚ ਬੱਸਾਂ ਨੂੰ ਅੱਗਾਂ ਲਗਵਾਈਆਂ ਸਨ, ਬਰਗਾੜੀ ਬੇਅਦਬੀ ਕਾਂਡ ਨੂੰ ਅੰਜ਼ਾਮ ਦਿੱਤਾ। ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕੀਤਾ, ਕੀ ਇਹ ਅੱਤਵਾਦ ਤੋਂ ਘੱਟ ਹੈ।

ਉਨ੍ਹਾਂ ਕਿਹਾ ਪਿਛਲੀਆਂ ਚੋਣਾਂ ਗਵਾਹ ਹਨ ਕਿ ਜਿਸ ਜਿਸ ਪਾਰਟੀ ਨੇ ਜਾ ਕੇ ਡੇਰਾ ਸਿਰਸਾ ਮੁਖੀ ਕੋਲੋਂ ਵੋਟਾਂ ਮੰਗੀਆਂ, ਉਨ੍ਹਾਂ ਦੀਆਂ ਸੰਦੂਕੜੀਆਂ ਸਾਫ ਹੋ ਗਈਆਂ। ਦਾਦੂਵਾਲ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਜੋ ਡੇਰੇ ਸਿਰਸੇ ਤੋਂ ਵੋਟਾਂ ਮੰਗਣ ਜਾਂਦੇ ਹਨ ਉਨ੍ਹਾਂ ਨੂੰ ਲੋਕ ਵੋਟਾਂ ‘ਚ ਸਬਕ ਸਿਖਾਉਣਗੇ।

Share this Article
Leave a comment