ਆਮ ਆਦਮੀ ਪਾਰਟੀ ਦੀ ਸੀਟ ਤੋਂ ਚੋਣ ਜਿੱਤੇ ਬਲਜੀਤ ਸਿੰਘ ਚੰਨੀ, ਮੋਗਾ ਦੇ ਬਣੇ ਨਵੇਂ ਮੇਅਰ

Rajneet Kaur
1 Min Read

ਮੋਗਾ : ਆਖਿਰਕਾਰ  ਅੱਜ  ਮੋਗਾ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ।

ਕਈ ਸ਼ੰਕਿਆਂ ਤੋਂ ਬਾਅਦ ਕੌਂਸਲਰ ਤੇ ਸਮਾਜਸੇਵਾ ਸੁਸਾਇਟੀ ਦੇ ਮੈਂਬਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਦਾ ਮੇਅਰ ਚੁਣ ਲਿਆ ਗਿਆ ਹੈ। ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਚੋਣ ਦੌਰਾਨ ਚੰਨੀ ਨੂੰ ਮੋਗਾ ਦਾ ਮੇਅਰ ਚੁਣਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਬਲਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਦੇ ਕੌਂਸਲਰ ਹਨ। ਉਨ੍ਹਾਂ ਕਿਹਾ ਕਿ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment