ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਬੱਚੇ ਨੂੰ ਜਨਮ ਦਿੱਤਾ ਹੈ। ਨਵ ਜਨਮੇ ਬੱਚੇ ਦੇ ਨਾਮ ਨੂੰ ਲੈ ਕੇ ਕਈ ਚਰਚਾਵਾਂ ਚੱਲ ਰਹੀਆਂ ਸਨ। ਇਸ ਦੌਰਾਨ ਪਹਿਲਾਂ ਖਬਰ ਸੀ ਕਿ ਸਿੱਧੂ ਦੇ ਛੋਟੇ ਭਰਾ ਦਾ ਨਾਮ ਉਸ ਦੇ ਨਾਮ ‘ਤੇ ਹੀ ਰੱਖਿਆ ਜਾਵੇਗੀ ਯਾਨੀ ਕਿ ਨਵ ਜਨਮੇ ਬੱਚੇ ਦਾ ਨਾਮ ਵੀ ਸ਼ੁਭਦੀਪ ਸਿੰਘ ਸਿੱਧੂ ਹੋਵੇਗਾ।
ਪਰ ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਇਸ ਸਬੰਧੀ ਨਵਾਂ ਖੁਲਾਸਾ ਕੀਤਾ ਹੈ। ਬਲਕੌਰ ਸਿੰਘ ਮੁਤਾਬਕ ਉਹਨਾਂ ਦੇ ਘਰ ਆਏ ਨਵੇਂ ਬੱਚੇ ਦਾ ਨਾਮ ਸੁਖਦੀਪ ਸਿੰਘ ਸਿੱਧੂ ਹੋਵੇਗਾ।
ਬਲਕੌਰ ਸਿੰਘ ਅਤੇ ਚਰਨ ਕੌਰ ਦੇ ਛੋਟੇ ਪੁੱਤਰ ਦਾ ਜਨਮ ਆਈਵੀਐਫ਼ ਤਕਨੀਕ ਰਾਹੀਂ ਸੰਭਵ ਹੋ ਸਕਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ IVF ਦਾ ਮਤਲਬ ਹੈ ਇਨ ਵਿਟਰੋ ਫਰਟੀਲਾਈਜ਼ੇਸ਼ਨ, ਹਾਲਾਂਕਿ ਇਸ ਨੂੰ ਟੈਸਟ ਟਿਊਬ ਬੇਬੀ ਵੀ ਕਿਹਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।