ਕਿਸਾਨ ਆਗੂ ਰਾਜੇਵਾਲ ਨੇ ਕਿਸਾਨਾਂ ਨੂੰ ਕੀਤੀ ਵਿਸ਼ੇਸ਼ ਅਪੀਲ, ਖੇਤੀ ਮੰਤਰੀ ਨੂੰ ਵੀ ਦਿੱਤਾ ਮੋੜਵਾਂ ਜਵਾਬ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਆਪਸੀ ਸਿਆਸੀ ਬਿਆਨਬਾਜ਼ੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਦਰਮਿਆਨ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਕਿਸਾਨ ਯੂਨੀਅਨ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਖ਼ਤ ਸ਼ਬਦਾਂ ਵਿੱਚ ਜਵਾਬ ਦਿੱਤਾ ਹੈ। ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਬੌਖਲਾ ਗਈ ਹੈ । ਇਸ ਮੌਕੇ ਰਾਜੇਵਾਲ ਨੇ ਬੋਲਦਿਆਂ ਮਹਾਂਪੰਚਾਇਤਾਂ ਦੇ ਨਾਲ ਨਾਲ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਵੀ ਆਪਣਾ ਹਿੱਸਾ ਪਾਉਣ ਦੀ ਗੱਲ ਕਹੀ।

ਰਾਜੇਵਾਲ ਨੇ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਅੱਜ ਬਚਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਅੱਗੇ ਹੋ ਕੇ ਸਾਰਿਆਂ ਨੂੰ ਅੰਦੋਲਨ ਵਿੱਚ ਸਹਿਯੋਗ ਪਾਉਣਾ ਚਾਹੀਦਾ ਹੈ ਅਤੇ ਹਰ ਹਾਲਤ ਵਿੱਚ ਅਸੀਂ ਅੰਦੋਲਨ ਦੇ ਵਿੱਚ ਜਿੱਤ ਹਾਸਲ ਕਰਾਂਗੇ ।ਰਾਜੇਵਾਲ ਨੇ ਬੋਲਦਿਆਂ ਕਿਹਾ ਕਿ ਇਸ ਸਮੇਂ ਸਰਕਾਰ ਕਿਸਾਨਾਂ ਦੇ ਨਾਲ ਗੱਲਬਾਤ ਤੋਂ ਭੱਜ ਰਹੀ ਹੈ । ਇੱਥੇ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਹਰ ਵਾਰ ਮੀਟਿੰਗ ਬੇਸਿੱਟਾ ਰਹੀ ਹੈ । ਸਰਕਾਰ ਵੱਲੋਂ ਕਾਨੂੰਨਾਂ ਦੇ ਵਿੱਚ ਸੋਧ ਕਰਨ ਦੀ ਗੱਲ ਕਹੀ ਜਾ ਰਹੀ ਹੈ ਜਦੋਂਕਿ ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਗੱਲ ਕਹੀ ਜਾ ਰਹੀ ਹੈ

Share this Article
Leave a comment