ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਬਲਬੀਰ ਸੋਢੀ (ਰਾਣੀ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਥਾਪਿਆ ਹੈ।
ਇਸ ਦੀ ਜਾਣਕਾਰੀ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵਲੋਂ ਸਾਂਝੀ ਕੀਤੀ ਗਈ ਹੈ।
Hon'ble Congress President has approved the proposal of the appointment of Smt. Balbir Sodhi(Rani) as the President of Punjab Pradesh Mahila Congress with immediate effect. pic.twitter.com/9DsbBbE5DW
— INC Sandesh (@INCSandesh) November 17, 2021
ਜ਼ਿਕਰਯੋਗ ਹੈ ਕਿ ਬਲਬੀਰ ਸੋਢੀ ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।