ਬਲਬੀਰ ਸੋਢੀ ਰਾਣੀ ਨੂੰ ਬਣਾਇਆ ਗਿਆ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ

TeamGlobalPunjab
1 Min Read

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਬਲਬੀਰ ਸੋਢੀ (ਰਾਣੀ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਥਾਪਿਆ  ਹੈ।

ਇਸ ਦੀ ਜਾਣਕਾਰੀ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵਲੋਂ ਸਾਂਝੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬਲਬੀਰ ਸੋਢੀ ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।

Share this Article
Leave a comment