ਨਿਊਜ਼ ਡੈਸਕ: ਟੋਕੀਓ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਅਤੇ ਭਾਰਤੀ ਫ੍ਰੀਸਟਾਈਲ ਪਹਿਲਵਾਨ ਬਜਰੰਗ ਪੂਨੀਆ ਦੇ ਪਿਤਾ ਬਲਵਾਨ ਪੂਨੀਆ ਦਾ ਬੀਤੀ ਸ਼ਾਮ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ।ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਰਾਹੀਂ ਇਸ ਦੁਖਦਾਈ ਖ਼ਬਰ ਬਾਰੇ ਜਾਣਕਾਰੀ ਦਿੱਤੀ।
ਬਜਰੰਗ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਬਾਪੂ ਜੀ ਹੁਣ ਸਾਡੇ ਵਿੱਚ ਨਹੀਂ ਰਹੇ।। ਉਨ੍ਹਾਂ ਨੇ ਸਾਨੂੰ ਬਹੁਤ ਮਿਹਨਤ ਨਾਲ ਇੱਥੇ ਲਿਆਂਦਾ ਸੀ। ਉਹ ਸਾਡੇ ਪੂਰੇ ਪਰਿਵਾਰ ਦੀ ਰੀੜ੍ਹ ਦੀ ਹੱਡੀ ਸਨ।ਮੈਨੂੰ ਸਮਝ ਨਹੀਂ ਆਉਂਦਾ ਕਿ ਉਸ ਤੋਂ ਬਿਨਾਂ ਜ਼ਿੰਦਗੀ ਕਿਹੋ ਜਿਹੀ ਹੋਵੇਗੀ।” ਬਲਵਾਨ ਪੂਨੀਆ ਖੁਦ ਇੱਕ ਪਹਿਲਵਾਨ ਸੀ ਅਤੇ ਉਨ੍ਹਾਂ ਨੇ ਛੋਟੀ ਉਮਰ ਤੋਂ ਹੀ ਬਜਰੰਗ ਨੂੰ ਕੁਸ਼ਤੀ ਦੇ ਗੁਰ ਸਿਖਾਏ ਸਨ। ਉਨ੍ਹਾਂ ਦੀ ਹੱਲਾਸ਼ੇਰੀ ਅਤੇ ਕੁਰਬਾਨੀ ਨੇ ਬਜਰੰਗ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਬਜਰੰਗ ਦਾ ਪਰਿਵਾਰ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਖੁਦਾਨ ਪਿੰਡ ਦਾ ਰਹਿਣ ਵਾਲਾ ਹੈ ਪਰ ਪਿਛਲੇ ਕਈ ਸਾਲਾਂ ਤੋਂ ਸੋਨੀਪਤ ਦੇ ਮਾਡਲ ਟਾਊਨ ਵਿੱਚ ਰਹਿ ਰਿਹਾ ਸੀ। ਬਲਵਾਨ ਪੂਨੀਆ ਦਾ ਅੰਤਿਮ ਸੰਸਕਾਰ 12 ਸਤੰਬਰ, 2025 ਨੂੰ ਝੱਜਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਖੁਦਾਨ ਵਿਖੇ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

