ਬਲਵੰਤ ਮੁਲਤਾਨੀ ਕੇਸ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ

TeamGlobalPunjab
1 Min Read

ਚੰਡੀਗੜ੍ਹ,- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਵਿੱਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਕੇਸ ਮਾਮਲੇ ‘ਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀ. ਬੀ. ਆਈ. ਹਵਾਲੇ ਕਰਨ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਈ ਤੱਥਾਂ ਦੇ ਸੁਰਾਗ ਲਗਾਉਣ ਲਈ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ ਅਤੇ ਸੈਣੀ ਬਾਰੇ ਕੁਝ ਹੋਰ ਗੰਭੀਰ ਮਾਮਲਿਆਂ ਦੀ ਜਾਣਕਾਰੀ ਵੀ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸੀ।

ਜਿਸ ‘ਤੇ ਅੱਜ ਹਾਈਕੋਰਟ ਨੇ ਸੁਣਵਾਈ ਕਰਦਿਆਂ ਸਰਕਾਰ ਦੀਆਂ ਦਲੀਲਾਂ ਦੇ ਮੱਦੇਨਜ਼ਰ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਕੇਸ ਦੀ ਜਾਂਚ ਸੀ. ਬੀ. ਬੀ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਨੂੰ ਕਰ ਦਿੱਤਾ ਹੈ। ਹੁਣ ਐੱਸ. ਆਈ. ਟੀ. ਕਿਸੇ ਵੀ ਵੇਲੇ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ ਮੁਹਾਲੀ ਅਦਾਲਤ ਵੱਲੋਂ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਹੋਣ ਉਪਰੰਤ ਹਾਈ ਕੋਰਟ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ।

Share this Article
Leave a comment