ਬਲਵੰਤ ਮੁਲਤਾਨੀ ਮਾਮਲਾ : ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ

TeamGlobalPunjab
2 Min Read

ਚੰਡੀਗੜ੍ਹ : 1991 ‘ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਅੱਜ ਅਦਾਲਤ ਨੇ ਰਾਹਤ ਦਿੰਦਿਆਂ 1 ਸਤੰਬਰ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਦੱਸ ਦਈਏ ਕਿ ਅੱਜ ਸਵੇਰੇ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸੁਮੇਧ ਸੈਣੀ ਦੀ ਚੰਡੀਗੜ੍ਹ ਸੈਕਟਰ 20-ਡੀ,  ਮੁਹਾਲੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚਲੇ ਫਾਰਮ ਹਾਊਸ ਵਿਖੇ ਛਾਪੇਮਾਰੀ ਕੀਤੀ ਗਈ। ਪੁਲਿਸ ਨੂੰ ਜਦੋਂ ਸੁਮੇਧ ਸੈਣੀ ਨਾ ਮਿਲਿਆ ਤਾਂ ਜਾਂਚ ਟੀਮ ਵਾਪਸ ਪਰਤ ਗਈ। ਦੱਸਣਯੋਗ ਹੈ ਕਿ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ‘ਤੇ ਅਦਾਲਤ ਵਲੋਂ ਕੱਲ੍ਹ ਫ਼ੈਸਲਾ ਸੁਣਾਇਆ ਜਾਣਾ ਹੈ।

ਦੱਸਣਯੋਗ ਹੈ ਕਿ ਸਾਲ 1991 ‘ਚ ਜਦੋਂ ਸੁਮੇਧ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ ਤਾਂ ਉਸ ਦੇ ਕਾਫਲੇ ‘ਤੇ ਹੋਏ ਹਮਲੇ ਦੇ ਦੋਸ਼ ‘ਚ ਮੁਹਾਲੀ ਤੋਂ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਕੇ ਬਾਅਦ ‘ਚ ਉਸ ਨੂੰ ਨਾਟਕੀ ਢੰਗ ਨਾਲ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਦੀ ਫਿਲਮੀ ਕਹਾਣੀ ਘੜ ਦਿੱਤੀ ਸੀ। ਲਗਭਗ ਢਾਈ ਸਾਲ ਬਾਅਦ ਮੁਹਾਲੀ ਪੁਲਿਸ ਨੇ ਸੁਮੇਧ ਸੈਣੀ ਅਤੇ ਉਸ ਦੇ ਸਾਥੀਆਂ ਵਿਰੁੱਧ ਅਗਵਾ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਦੋ ਦੋਸ਼ੀ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਸਰਕਾਰੀ ਗਵਾਹ ਬਣਨ ਤੋਂ ਬਾਅਦ ਅਦਾਲਤ ਨੇ ਸੁਮੇਧ ਸੈਣੀ ਵਿਰੁੱਧ ਕਤਲ ਦੀਆਂ ਧਾਰਾਵਾਂ ਜੋੜਨ ਦੀ ਮਨਜ਼ੂਰੀ ਦੇ ਦਿੱਤੀ ਸੀ।

Share this Article
Leave a comment