ਚੰਡੀਗੜ੍ਹ: ਸਾਲ 1991 ‘ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਆਖ਼ਰਕਾਰ ਅੱਜ ਐੱਸ. ਆਈ. ਟੀ. ਸਾਹਮਣੇ ਪੇਸ਼ ਹੋ ਗਏ ਹਨ। ਦੱਸ ਦਈਏ ਕਿ ਸੁਮੇਧ ਸੈਣੀ ਨੂੰ ਅੱਜ ਸੋਮਵਾਰ ਸਵੇਰੇ 11 ਵਜੇ ਮੋਹਾਲੀ ਦੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਐੱਸ.ਆਈ.ਟੀ. ਨੇ ਸੁਮੇਧ ਸੈਣੀ ਨੂੰ ਉਕਤ ਮਾਮਲੇ ‘ਚ ਪੇਸ਼ ਹੋਣ ਲਈ ਉਸ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਸੀ ਜਿਸ ਦੇ ਤਹਿਤ ਸੈਣੀ ਨੂੰ 28 ਸਤੰਬਰ ਨੂੰ ਸਵੇਰੇ 11 ਵਜੇ ਮੋਹਾਲੀ ਦੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਸੀ।