ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਸਬੰਧੀ ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਬਾਰੇ ਸੁਣਵਾਈ ਟਲੀ

TeamGlobalPunjab
1 Min Read

ਚੰਡੀਗੜ੍ਹ: ਆਈ.ਏ.ਐੱਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਅੱਗੇ ਟਲ ਗਈ ਹੈ।

ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ 6 ਜੁਲਾਈ ਤੱਕ ਅੱਗੇ ਪਾ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ‘ਚ ਖਾਸੀ ਬਹਿਸ ਹੋਈ।

Share this Article
Leave a comment