ਲੁਧਿਆਣਾ: ਪਟਿਆਲਾ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਬੁੱਧਵਾਰ ਨੂੰ ਜੇਲ੍ਹ ਤੋਂ ਬਾਹਰ ਆਏ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ ਹੈ।
ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਐਸਜੀਪੀਸੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।
ਬਲਵੰਤ ਸਿੰਘ ਰਾਜੋਆਣਾ ਦਾ ਬਿਆਨ
ਅੰਤਿਮ ਅਰਦਾਸ ਮਗਰੋਂ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਨੇ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜਾਰ ਕੀਤਾ ਹੈ। ਉਨ੍ਹਾਂ ਨੇ ਫਾਂਸੀ ਦੀ ਸਜ਼ਾ ਖਿਲਾਫ ਕੋਈ ਅਪੀਲ ਨਹੀਂ ਕੀਤੀ। ਪਰ ਖਾਲਸਾ ਪੰਥ ਨੇ ਉਨ੍ਹਾਂ ਦੀ ਸਜ਼ਾ ਨੂੰ ਰੁਕਵਾ ਲਈ ਸੀ। ਸਿੱਖਾਂ ਨੂੰ ਲੈ ਕੇ ਕਿਹਾ ਕਿ ਅੱਜ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਉਨਾਂ ਨੇ ਕਿਹਾ ਕਿ ਅੱਜ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਈਆਂ ਹਨ ਤਾਂ ਆਪਸੀ ਝਗੜਿਆਂ ਕਾਰਨ ਹੋਈਆਂ ਹਨ। ਉਨਾਂ ਨੇ ਕਿਹਾ ਕਿ ਜੇਕਰ SGPC ਨਾ ਹੁੰਦੀ ਤਾਂ ਅੱਜ ਮੈਂ ਇੱਥੇ ਨਹੀਂ ਹੋਣਾ ਸੀ। ਉਨਾਂ ਨੇ ਕਿਹਾ ਕਿ ਦੁਸ਼ਮਣ ਦੇ ਹੱਥ ਸਾਡੇ ਗਲ਼ ਤੱਕ ਆ ਗਏ ਹਨ ਤਾਂ ਅਸੀਂ ਕਦੋਂ ਜਾਗਾਂਗੇ।
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਖਾਲਸਾ ਪੰਥ ਪਰਿਵਾਰ ਦੇ ਨਾਲ ਆ ਖੇ ਖੜ੍ਹਾ ਹੈ ਜਿਸ ਨੂੰ ਜਿਸ ਨੂੰ ਦੇਖ ਕੇ ਸਕੂਨ ਮਹਿਸੂਸ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਹੁਕਮਰਾਨਾਂ ਨੇ ਜਦੋਂ ਵੀ ਸਾਡੇ ਨਾਲ ਬੇਇਨਸਾਫ਼ੀਆਂ ਕੀਤੀਆਂ ਮਿੱਥ ਕੇ ਕੀਤੀਆਂ ਅਤੇ ਜਦੋਂ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤੀ ਤਾਂ ਮਿੱਥ ਕੇ ਕੀਤਾ। ਅਸੀਂ ਪੰਜਾਬ ਦੀ ਇਸ ਧਰਤੀ ਵਿੱਚ ਜੰਮੇ ਅਤੇ ਸਾਡਾ ਇਸਦੇ ਪ੍ਰਤੀ ਸਾਡਾ ਇੱਕ ਫਰਜ਼ ਸੀ ਜਿਸ ਨੂੰ ਅਦਾ ਕਰਨ ਦੀ ਅਸੀਂ ਕੋਸ਼ਿਸ਼ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।