ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਪ੍ਰਸ਼ਸਾਨ ਵੱਲੋਂ ਰਾਜੋਆਣਾ ਨੂੰ ਬੈਕਰ ਵਿੱਚ ਰੋਟੀ ਭੇਜੀ ਗਈ ਸੀ, ਪਰ ਉਹਨਾਂ ਨੇ ਖਾਣ ਤੋਂ ਮਨ੍ਹਾ ਕਰ ਦਿੱਤਾ ਸੀ।
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 4 ਦੰਸਬਰ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਉਹਨਾਂ ਦੀ ਰਹਿਮ ਦੀ ਅਰਜ਼ੀ ਵਾਪਸ ਲਈ ਜਾਵੇ। ਪਰ SGPC ਅਜਿਹ ਨਹੀਂ ਕਰ ਸਕਦੀ ਜਿਸ ਕਾਰਨ ਉਹਨਾਂ ਨੇ 5 ਦੰਸਬਰ ਤੋਂ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। 2 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਲਗਾਈ ਸੀ। ਹਲਾਂਕਿ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਇਸ ਅਰਜ਼ੀ ਤੇ ਕੋਈ ਫੈਸਲਾ ਨਹੀਂ ਲਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।