ਚੰਡੀਗੜ੍ਹ PGI ‘ਚ ਹੀ ਹੋਵੇਗਾ ਬਲਵੰਤ ਸਿੰਘ ਰਾਜੋਆਣਾ ਦਾ ਇਲਾਜ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Global Team
2 Min Read

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਵਿੱਚ ਹੀ  ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ ‘ਤੇ ਸੁਣਾਇਆ ਹੈ। ਦੱਸ ਦਈਏ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਜਾਣਕਾਰੀ ਅਨੁਸਾਰ, ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ‘ਚ ਮੋਤੀਆ ਹੋਣ ਬਾਰੇ ਸ਼ਿਕਾਇਤ ਕੀਤੀ ਸੀ। ਇਸ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਚੈਕਅਪ ਵੀ ਕਰਵਾਇਆ ਗਿਆ ਸੀ। ਉਨ੍ਹਾਂ ਨੇ ਹੁਣ ਹਾਈਕੋਰਟ ‘ਚ ਪਟੀਸ਼ਨ ਪਾ ਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ।

ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਹੈ। ਜਿਸ ਕਾਰਨ ਅੱਖਾਂ ‘ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਾਲ ਜਨਵਰੀ ਵਿੱਚ ਹੀ ਪੀਜੀਆਈ ‘ਚ ਉਨ੍ਹਾਂ ਦਾ ਚੈਕਅਪ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਹੈ। ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ‘ਤੇ ਇਲਾਜ ਕਰਵਾਉਣ ਲਈ ਤਿਆਰ ਹੈ।

ਹਾਈ ਕੋਰਟ ਨੇ ਕਿਹਾ ਕਿ ਜਨਵਰੀ ਵਿੱਚ ਜਦੋਂ ਪੀਜੀਆਈ ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਸੀ ਤਾਂ ਫਿਰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਿਉਂ ਕਰਵਾਉਣਾ ਹੈ ? ਉਪਰੰਤ, ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੀਜੀਆਈ ਵਿੱਚ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment