ਨਿਊਯਾਰਕ ‘ਚ ਕੋਰੋਨਾ ਵਾਇਰਸ ਨੇ ਸਿੱਖ ਭਾਈਚਾਰੇ ਦੇ ਇੱਕ ਹੋਰ ਸਿੰਘ ਦੀ ਲਈ ਜਾਨ

ਨਿਊਯਾਰਕ: ਖ਼ਤਰਨਾਕ ਕੋਰੋਨਾ ਵਾਇਰਸ ਕਾਰਨ ਨਿਊਯਾਰਕ ਵਿਚ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸ ਜਾਨਲੇਵਾ ਵਾਇਰਸ ਨੇ ਇੱਕ ਹੋਰ ਸਿੱਖ ਭਾਈਚਾਰੇ ਦੇ ਬਲਵਿੰਦਰ ਸਿੰਘ ਬਿੰਦੀ ਦੀ ਜਾਨ ਲੈ ਲਈ ਹੈ।

ਮਿਲੀ ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਹਰਿਆਣਾ ਦੀ ਨਰਾਇਣਗੜ੍ਹ ਤਹਿਸੀਲ ਅਧੀਨ ਪੈਂਦੇ ਪਿੰਡ ਪਿੰਜੌਰੀ ਨਾਲ ਸਬੰਧਤ ਸੀ। ਨਿਊ ਯਾਰਕ ਦੇ ਸਿੱਖ ਭਾਈਚਾਰੇ ਵੱਲੋਂ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰ ਕਿਸਮ ਦੀ ਮੱਦਦ ਦਾ ਭਰੋਸਾ ਦਿਤਾ ਗਿਆ ਹੈ।

ਦੱਸ ਦਈਏ ਨਿਊ ਯਾਰਕ, ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਗੜ੍ਹ ਬਣਿਆ ਹੋਇਆ ਹੈ ਅਤੇ ਇਥ ਕਈ ਪੰਜਾਬੀ ਵਾਇਰਸ ਕਾਰਨ ਦਮ ਤੋੜ ਚੁੱਕੇ ਹਨ। ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਪ੍ਰੇਮਪੁਰ ਨਾਲ ਸਬੰਧਤ ਪਰਿਵਾਰ ਵਿਚ ਕੋਰੋਨਾ ਵਾਇਰਸ ਕਾਰਨ ਦੋ ਮੌਤਾਂ ਹੋ ਚੁੱਕੀਆਂ ਹਨ ਜਦਕਿ ਮਰੀਜ਼ਾਂ ਦਾ ਇਲਾਜ ਕਰ ਰਹੇ ਕਈ ਭਾਰਤੀ ਡਾਕਟਰ ਵੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.