ਬੰਬੀਹਾ ਗਰੁੱਪ ਦੀ ਪੰਜਾਬ ਪੁਲਿਸ ਨੂੰ ਧਮਕੀ! ਕਿਹਾ ‘ਹੁਣ ਸਿੱਧਾ ਕੰਮ ਕਰਾਂਗੇ’

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀ ਮਿਲਣ ਤੋਂ ਚਾਰ ਦਿਨ ਬਾਅਦ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਹੋਰ ਗੈਂਗਸਟਰ ਗਰੁੱਪ ਨੇ ਬਠਿੰਡਾ ਦੇ ਡਿਪਟੀ ਸੁਪਰਡੈਂਟ ਨਵਦੀਪ ਸਿੰਘ ਨੂੰ ਧਮਕੀ ਦਿੱਤੀ ਹੈ। ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਪੰਜਾਬ ਪੁਲਿਸ ਦੇ ਨਾਮ ‘ਤੇ ਧਮਕੀ ਭਰਿਆ ਪੋਸਟ ਪਾਇਆ ਗਿਆ, ਜੋ ਫੇਸਬੁੱਕ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਆਪਣੀ ਪਿਛਲੀ ਪੋਸਟ ਵਿੱਚ ਇਸ ਗਰੁੱਪ ਵੱਲੋਂ ਪੁਲਿਸ ਦੇ ਨਾਲ-ਨਾਲ ਪੰਜਾਬੀ ਗਾਇਕ ਮਾਨਕਿਰਤ ਔਲਖ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਵਾਰ ਉਨ੍ਹਾਂ ਪੰਜਾਬ ਪੁਲਿਸ ਦੇ ਨਾਮ ਆਪਣੇ ਪੋਸਟ ‘ਚ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਗਰੁੱਪ ਦੇ ਬੰਦਿਆਂ ਨੂੰ ਤੰਗ ਪਰੇਸ਼ਾਨ ਕਰਨੋਂ ਨਾਂ ਹਟੀ ਤਾਂ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਆਪਣੀ ਇਸ ਪੋਸਟ ‘ਚ ਉਨ੍ਹਾਂ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਖ਼ਾਸ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਬੰਦੇ ਨੂੰ ਬਹੁਤ ਤੰਗ ਕੀਤਾ ਜਾ ਰਿਹਾ, ਜਿਸ ਲਈ ਹੁਣ ਉਹ ਧਮਕੀ ਨਹੀਂ ਦੇਣਗੇ ਬਜਾਏ ਇਸ ਦੇ ਉਹ ਕੁੱਝ ਵੱਡਾ ਕਾਰਾ ਕਰਨਗੇ ਜਿਸ ਲਈ ਉਨ੍ਹਾਂ ਸਾਰਿਆਂ ਨੂੰ ਤਿਆਰ ਰਹਿਣ ਲਈ ਕਿਹਾ ਹੈ।

ਬੀਤੇ ਕੁੱਝ ਦਿਨ ਪਹਿਲਾਂ ਜਦੋਂ ਇਸ ਗੈਂਗ ਨੇ ਪਹਿਲੀ ਵਾਰੀ ਪੁਲਿਸ ਨੂੰ ਧਮਕੀ ਦਿੱਤੀ ਸੀ ਤਾਂ ਪੁਲਿਸ ਨੇ ਬੰਬੀਹਾ ਗਰੁੱਪ ਨਾਲ ਸਬੰਧਿਤ ਸੁਖਪ੍ਰੀਤ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆ ਸੀ, ਜੋ ਕਿ ਇਸ ਵੇਲੇ ਬਠਿੰਡਾ ਜੇਲ੍ਹ `ਚ ਬੰਦ ਹੈ। ਗਰੁੱਪ ਵੱਲੋਂ ਬਠਿੰਡਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਨਵਦੀਪ ਸਿੰਘ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment