ਬਾਊਂਸਰ ਮਨੀਸ਼ ਦੇ ਕਤਲ ਦੀ ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ ਦੱਸਿਆ ਇਹ ਕਾਰਨ

Prabhjot Kaur
2 Min Read

ਮੋਹਾਲੀ:  ਖਰੜ ‘ਚ ਬੀਤੇ ਦਿਨੀਂ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ‘ਚ ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।

ਪੰਜ ਸਾਲ ਪਹਿਲਾਂ ਪੰਚਕੂਲਾ ਦੇ ਸਾਕੇਤਦੀ ਪਿੰਡ ਵਿੱਚ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਬਾਊਂਸਰ ਮੀਤ ਦਾ ਕਤਲ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਹੋਏ ਝਗੜੇ ਨੂੰ ਲੈ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਝਗੜਾ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਕਲੱਬ ਵਿੱਚ ਹੋਇਆ। ਕੁਰੂਕਸ਼ੇਤਰ ਤੋਂ ਆਏ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ। ਉਥੇ ਹੰਗਾਮਾ ਕਰਨ ਤੋਂ ਬਾਅਦ ਉਸ ਦਾ ਉਥੇ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਝਗੜਾ ਹੋ ਗਿਆ। ਗਗਨ ਦੀ ਮਦਦ ਲਈ ਮੀਤ ਉੱਥੇ ਪਹੁੰਚ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਬਾਊਂਸਰ ਮੀਤ ਦਾ ਕਤਲਕਰ ਦਿੱਤੀ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment