ਨਿਊਜ਼ ਡੈਸਕ: ਪੰਜਾਬ ਤੋਂ ਸ਼ੁਰੂ ਹੋਈ ਗੈਂਗਵਾਰ ਦਾ ਸੇਕ ਕਦੋਂ ਵਿਦੇਸ਼ਾਂ ਤੱਕ ਪੁੱਜ ਗਿਆ ਇਸ ਦਾ ਪਤਾ ਹੀ ਨਹੀਂ ਲੱਗਿਆ ਹੈ ਤੇ ਅੱਗ ਹੁਣ ਦਿਨ ਬ ਦਿਨ ਫੈਲਦੀ ਹੀ ਜਾ ਰਹੀ ਹੈ। ਕੈਨੇਡਾ ਤੋਂ ਬਾਅਦ ਹੁਣ ਬੰਬੀਹਾ ਗੈਂਗ ਤੇ ਲਾਰੈਂਸ ਬਿਸ਼ਨੋਈ ਗੈਂਗ ਹੁਣ ਵਿਦੇਸ਼ਾਂ ਵਿੱਚ ਆਹਮੋ-ਸਾਹਮਣੇ ਆ ਗਏ ਹਨ। ਤਾਜ਼ਾ ਮਾਮਲਾ ਯੂਕੇ ਤੋਂ ਹ ਜਿੱਥੇ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਲੁਧਿਆਣਾ ਨਿਵਾਸੀ ਅਮਨ ਬਨਵੈਤ ਦੀਆਂ ਲਗਜ਼ਰੀ ਗੱਡੀਆਂ ਨੂੰ ਅੱਗ ਲਾ ਦਿੱਤੀ। ਬੰਬੀਹਾ ਗੈਂਗ ਦੇ ਗੈਂਗਸਟਰ ਨੇ ਯੂਕੇ ਵਿੱਚ ਵਾਪਰੀ ਇਸ ਘਟਨਾ ਦੀ ਖੁੱਲ੍ਹੇਆਮ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗੈਂਗ ਦੇ ਮੈਂਬਰਾਂ ਨੇ ਕਿਹਾ ਹੈ ਕਿ ਜੋ ਕੋਈ ਵੀ ਉਨ੍ਹਾਂ ਦੇ ਦੁਸ਼ਮਣ ਦਾ ਸਾਥ ਦੇਵੇਗਾ, ਉਸ ਦਾ ਇਹੀ ਹਾਲ ਹੋਵੇਗਾ।
ਦਰਅਸਲ ਚਰਚਾ ਹੈ ਕਿ ਬੰਬੀਹਾ ਗੈਂਗ ਨਾਲ ਜੁੜੇ ਹਰਿਆਣੇ ਦੇ ਗੈਂਗਸਟਰ ਕੌਸ਼ਲ ਚੌਧਰੀ ਦੇ ਬੰਦਿਆਂ ਵੱਲੋਂ ਇੰਗਲੈਂਡ ਦੇ ਇੱਕ ਕਾਰੋਬਾਰੀ ਦੇ ਘਰ ‘ਤੇ ਹਮਲਾ ਕੀਤਾ ਗਿਆ ਹੈ। ਕੌਸ਼ਲ ਚੌਧਰੀ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਦੱਸ ਦਈਏ ਕਿ ਗੈਂਗਸਟਰ ਕੌਸ਼ਲ ਚੌਧਰੀ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਉਹ ਪੰਜਾਬ ਦੇ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵੇਂ ਗੈਂਗਾਂ ਦੇ ਮੈਂਬਰ ਇੱਕ ਦੂਜੇ ਲਈ ਕੰਮ ਕਰਦੇ ਹਨ। ਸੂਤਰਾਂ ਮੁਤਾਬਕ ਕੌਸ਼ਲ ਚੌਧਰੀ ਗੈਂਗ ਨੇ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਦੇ ਕਰੀਬੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕੀਤਾ ਸੀ। ਇਸ ਦੇ ਨਾਲ ਹੀ ਲਾਰੈਂਸ ਗੈਂਗ ਨੇ ਬੰਬੀਹਾ ਗਰੁੱਪ ਦੇ ਕਰੀਬੀ ਮੰਨੇ ਜਾਂਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।