ਪੰਜਾਬ ‘ਚ ਐਨਾਲਾਗ ਪਨੀਰ ’ਤੇ ਇੱਕ ਸਾਲ ਲਈ ਲੱਗੀ ਰੋਕ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਸੂਬੇ ‘ਚ ਨਾਨ-ਡੇਅਰੀ ਪਨੀਰ ਯਾਨੀ ਐਨਾਲੌਗ ਪਨੀਰ ਦੇ ਉਤਪਾਦਨ, ਭੰਡਾਰਨ, ਟਰਾਂਸਪੋਰਟ, ਵੰਡ ਤੇ ਵਿਕਰੀ ਤੇ ਇੱਕ ਸਾਲ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਫੂਡ ਐਂਡ ਐਡਮਿਨਿਸਟ੍ਰੇਸ਼ਨ, ਪੰਜਾਬ ਦੀ ਕਮਿਸ਼ਨਰ ਕਮਲਪ੍ਰੀਤ ਬਰਾੜ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ-2006 ਦੀ ਧਾਰਾ 30(2)(ਏ) ਤਹਿਤ ਜਾਰੀ ਕੀਤਾ ਗਿਆ ਹੈ।

ਸਰਕਾਰ ਦੇ ਹੁਕਮ ਤੋਂ ਬਾਅਦ ਹੁਣ ਪੰਜਾਬ ਵਿੱਚ ਕੋਈ ਵੀ ਫੂਡ ਬਿਜ਼ਨਸ ਆਪਰੇਟਰ ਕਿਸੇ ਵੀ ਨਾਮ ਹੇਠ ਐਨਾਲਾਗ ਪਨੀਰ ਦਾ ਉਤਪਾਦਨ, ਵਿਕਰੀ ਜਾਂ ਭੰਡਾਰਨ ਨਹੀਂ ਕਰ ਸਕੇਗਾ। ਹੁਕਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੀ ਤਿਆਰੀ ਕੀਤੀ ਗਈ ਹੈ।

ਅਧਿਕਾਰੀਆਂ ਵੱਲੋਂ ਪਨੀਰ ਦੀ ਟਰਾਂਸਪੋਰਟ ਕਰਨ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ‘ਚ ਵਰਤੇ ਜਾਣ ਵਾਲੇ ਪਨੀਰ ਦੀ ਖਰੀਦ ਦੇ ਰਿਕਾਰਡ ਵੀ ਜਾਂਚੇ ਜਾਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment