ਇਸਲਾਮਾਬਾਦ : ਅੱਜ ਕੱਲ੍ਹ ਦੇ ਸਮੇਂ ‘ਚ ਸਟਾਇਲਿਸ਼ ਦਾੜ੍ਹੀ ਜੇਕਰ ਭਾਰਤ ਵਿੱਚ ਰੱਖੀ ਹੋਵੇ ਤਾਂ ਇਸ ਵਿੱਚ ਕੋਈ ਦਿੱਕਤ ਨਹੀਂ ਪਰ ਗੁਆਂਢੀ ਮੁਲਕ ਪਾਕਿਸਤਾਨ ‘ਚ ਨੌਜਵਾਨਾਂ ਨੂੰ ਸਟਾਇਲਿਸ਼ ਦਾੜ੍ਹੀ ਰੱਖਣੀ ਕਾਫੀ ਮਹਿੰਗੀ ਪੈ ਰਹੀ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪਾਕਿ ਅੰਦਰ ਦਾੜ੍ਹੀ ਨੂੰ ਧਰਮ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਜਾਣਕਾਰੀ ਮੁਤਾਬਿਕ ਇਸੇ ਲਈ ਪਾਕਿ ਅੰਦਰ ਸਟਾਇਲਿਸ਼ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਈ ਗਈ ਹੈ। ਇੱਥੇ ਹੀ ਬੱਸ ਨਹੀਂ ਇਸ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਾਲ ਕੱਟਣ ਵਾਲਾ ਵਿਅਕਤੀ ਪਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਹਿਰਾਸਤ ‘ਚ ਲਿਆ ਜਾਂਦਾ ਹੈ ਅਤੇ ਜ਼ੁਰਮਾਨਾਂ ਵੀ ਲਗਾਇਆ ਜਾਂਦਾ ਹੈ।
ਤਾਜ਼ਾ ਘਟਨਾ ਸਾਹਮਣੇ ਆਈ ਹੈ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ। ਜਾਣਕਾਰੀ ਮੁਤਾਬਿਕ ਇੱਥੇ ਚਾਰ ਅਜਿਹੇ ਨਾਈਆਂ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ 5 ਹਜ਼ਾਰ ਰੁਪਏ ਦਾ ਜ਼ੁਰਮਾਨਾਂ ਵੀ ਲਗਾਇਆ ਗਿਆ ਹੈ। ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।