ਚੰਡੀਗੜ੍ਹ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਵਿੱਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਦੇ ਬਣੇ ਡੋਰ ਅਤੇ ਹੋਰ ਵਸਤੂਆਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਹੁਕਮ ਦੀ ਪਾਲਣਾ ਨਾ ਕਰਨ ਵਾਲਿਆਂ ਲਈ ਸਜ਼ਾ ਦਾ ਪ੍ਰਬੰਧ ਵੀ ਕੀਤਾ ਹੈ।
ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਜਾਂ ਇਸ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ। ਇਸ ਲਈ ਉਸ ‘ਤੇ ਘੱਟੋ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਜਾ ਸਕਦਾ ਹੈ।
ਅੱਜ ਤੋਂ ਵਾਤਾਵਰਣ ਐਕਟ 1986 ਦੀ ਧਾਰਾ 5 ਤਹਿਤ ਨਾਈਲੋਨ, ਪਲਾਸਟਿਕ, ਚਾਈਨਾ ਡੋਰ/ਮਾਂਝਾ ਅਤੇ ਹੋਰ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਪਤੰਗ ਉਡਾਉਣ ਵਾਲੀ ਡੋਰ ਅਤੇ ਕਿਸੇ ਵੀ ਸਿੰਥੈਟਿਕ ਡੋਰ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ । ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ, ਨਾਈਲੋਨ ਅਤੇ ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਕੇ ਇਸ ਨੇਕ ਕੰਮ ਵਿੱਚ ਸਰਕਾਰ ਦੀ ਮਦਦ ਕਰਨ। ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਜੇਕਰ ਕੋਈ ਦੋਸ਼ੀ ਵਿਅਕਤੀ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।