ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੁੱਰਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਡ੍ਰੋਨ ਦੀ ਵਰਤੋਂ ਕੀਤੀ ਜਾ ਸਕੇਗੀ। ਮੇਲਾ ਖੇਤਰ ਵਿੱਚ ਫਲਾਇੰਗ ਡਰੋਨ ਕੈਮਰਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਕਾਰਨਾਂ ਕਰਕੇ ਡਰੋਨ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਆਈਏਐਸ ਸੋਨਾਲੀ ਗਿਰਿ ਦਾ ਕਹਿਣਾ ਹੈ ਕਿ ਫੌਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਡ੍ਰੋਨ ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਸੁਰੱਖਿਆ ਕਾਰਨਾਂ ਕਰਕੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ 16-19 ਮਾਰਚ ਤੱਕ ਮੇਲੇ ਦੀ ਡਰੋਨ ਨਿਗਰਾਨੀ ਤੋਂ ਛੋਟ ਦੇ ਦਿੱਤੀ ਹੈ। ਹੋਲਾ ਮੁਹੱਲਾ ਦਾ ਇਤਿਹਾਸਕ ਤਿਉਹਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ 17 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
ਰੂਪਨਗਰ ਪੁਲਿਸ ਦੇ ਸੀਨੀਅਰ ਕਪਤਾਨ ਨੇ ਇਹ ਵੀ ਕਿਹਾ ਕਿ ਮੌਜੂਦਾ ਸਥਿਤੀਆਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ 14 ਤੋਂ 19 ਮਾਰਚ ਤੱਕ ਇਸ ਸਥਾਨ ‘ਤੇ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਲਗਾਉਣ ‘ਤੇ ਪਾਬੰਦੀ ਲਗਾਉਣੀ ਲਾਜ਼ਮੀ ਹੈ।