ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਲਈ ਦਾਇਰ 250 ਪਟੀਸ਼ਨਾਂ ‘ਤੇ ਰੋਕ ਲਗਾ ਦਿੱਤੀ ਹੈ। ਸੂਬੇ ‘ਚ 15 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ। ਸਿਰਫ਼ ਉਨ੍ਹਾਂ ਪਟੀਸ਼ਨਾਂ ‘ਤੇ ਰੋਕ ਲਗਾਈ ਗਈ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਇਹ ਸਟੇਅ ਅਦਾਲਤ ‘ਚ ਦਾਇਰ 250 ਪਟੀਸ਼ਨਾਂ ‘ਤੇ ਲਗਾਇਆ ਹੈ, ਜਿਸ ‘ਚ ਅਗਲੇ ਹੁਕਮਾਂ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਦੱਸ ਦਈਏ ਕਿ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਅਤੇ ਵਿਰੋਧੀ ਪਾਰਟੀਆਂ ਵੱਲੋਂ ਧਾਂਦਲੀ ਕਰਕੇ ਚੋਣਾਂ ਨੂੰ ਲਗਾਤਾਰ ਰੱਦ ਕਰਨ ਸਬੰਧੀ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ
ਦਸਣਯੋਗ ਹੈ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਿਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ। ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।