ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਹੁਣ ਖਤਮ ਹੋ ਗਿਆ ਹੈ ਅਤੇ ਭਲਕੇ 5 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਦੌਰਾਨ ਚੋਣਾਂ ਦੇ ਮੱਦੇਨਜ਼ਰ ਕੁਝ ਖਾਸ ਨਿਯਮ ਲਾਗੂ ਕੀਤੇ ਗਏ ਹਨ। ਜਿਨ੍ਹਾਂ ‘ਚੋਂ ਇਕ ਸ਼ਰਾਬ ਦੀ ਵਿਕਰੀ ‘ਤੇ 4 ਦਿਨ ਦੀ ਪਾਬੰਦੀ ਲਗਾਈ ਗਈ ਹੈ। ਚੋਣ ਕਮਿਸ਼ਨ ਨੇ ਇਸ ਦੌਰਾਨ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।
ਦਿੱਲੀ ‘ਚ ਚੋਣਾਂ ਕਾਰਨ ਸ਼ਰਾਬ ਦੀਆਂ ਦੁਕਾਨਾਂ 4 ਦਿਨਾਂ ਤੋਂ ਬੰਦ ਹਨ। ਦਿੱਲੀ ਤੋਂ ਇਲਾਵਾ ਨੋਇਡਾ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿੱਚ ਵੀ ਇਹ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ। ਯਾਨੀ ਅਗਲੇ 4 ਦਿਨਾਂ ਤੱਕ ਇਨ੍ਹਾਂ ਇਲਾਕਿਆਂ ‘ਚ ਸ਼ਰਾਬ ਨਹੀਂ ਮਿਲੇਗੀ। ਇਹ ਨਿਯਮ 3 ਫਰਵਰੀ ਦੀ ਸ਼ਾਮ ਤੋਂ ਲਾਗੂ ਹੋ ਗਿਆ ਹੈ ਅਤੇ 4 ਫਰਵਰੀ ਤੋਂ 5 ਫਰਵਰੀ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਬਾਰਾਂ ਵਿੱਚ ਸ਼ਰਾਬ ਉਪਲਬਧ ਨਹੀਂ ਹੋਵੇਗੀ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 8 ਫਰਵਰੀ ਨੂੰ ਦਿੱਲੀ ‘ਚ ‘ਡਰਾਈ ਡੇ’ ਹੋਵੇਗਾ, ਯਾਨੀ ਉਸ ਦਿਨ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।
ਦਿੱਲੀ ਦੇ ਆਬਕਾਰੀ ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 5 ਫਰਵਰੀ ਨੂੰ ਵੋਟਿੰਗ ਖਤਮ ਹੋਣ ਤੋਂ ਬਾਅਦ ਸ਼ਾਮ ਨੂੰ ਸ਼ਰਾਬ ਦੀਆਂ ਦੁਕਾਨਾਂ ਮੁੜ ਖੋਲ੍ਹ ਦਿੱਤੀਆਂ ਜਾਣਗੀਆਂ। ਜੇਕਰ ਕੋਈ ਵਿਅਕਤੀ ਵੋਟਿੰਗ ਦੌਰਾਨ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਅਤੇ ਸ਼ਰਾਬ ਵੇਚਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।