ਜਲੰਧਰ: ਜਲੰਧਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਨੂੰ ਪ੍ਰੀਗਾਬਾਲਿਨ ਕੈਪਸੂਲ, ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਦੀ ਬਿਨਾਂ ਲਾਇਸੈਂਸ ਵਿਕਰੀ, ਮਨਜ਼ੂਰ ਮਾਤਰਾ ਤੋਂ ਵੱਧ ਰੱਖਣ,ਬਿੱਲ ਅਤੇ ਰਿਕਾਰਡ ਤੋਂ ਬਿਨਾਂ ਵਿਕਰੀ, ਖਰੀਦ/ਵਿਕਰੀ ਅਤੇ ਮਾਹਿਰ ਡਾਕਟਰ ਦੀ ਪਰਚੀ ਤੋਂ ਬਿਨਾਂ ਕੈਮਿਸਟ ਦੁਕਾਨਾਂ ਵਿੱਚ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 4 ਜੂਨ, 2025 ਨੂੰ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨਿਆਂ ਲਈ ਲਾਗੂ ਰਹੇਗਾ।
ਸ਼ਹਿਰ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਦੀਆਂ ਹੱਦਾਂ ਅੰਦਰ ਸਖ਼ਤ ਹੁਕਮ ਜਾਰੀ ਕੀਤੇ ਹਨ ਅਤੇ ਕਈ ਕੈਪਸੂਲਾਂ ਅਤੇ ਟੀਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਉਪਰੋਕਤ ਪਾਬੰਦੀਆਂ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ 4 ਜੂਨ ਤੋਂ ਅਗਲੇ 2 ਮਹੀਨਿਆਂ ਲਈ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।