ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ VIP ਫੋਟੋਆਂ ‘ਤੇ ਪਾਬੰਦੀ

Global Team
2 Min Read

ਚੰਡੀਗੜ੍ਹ: ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਡੇਰਾ ਰਾਧਾ ਸੁਆਮੀ ਬਿਆਸ ‘ਚ ਕਿਸੇ ਵੀ ਤਰ੍ਹਾਂ ਦਾ VIP ਟ੍ਰੀਟਮੈਂਟ ਬੰਦ ਹੋਵੇਗਾ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ VIP ਫੋਟੋਆਂ ‘ਤੇ ਪਾਬੰਦੀ ਲਗਾਈ ਗਈ ਹੈ। ਪਹਿਲਾਂ ਖਿਚਵਾਈਆਂ ਗਈਆਂ ਫੋਟੋਆਂ ਦੇ ਦੁਰਉਪਯੋਗ ਦੀ ਜਾਣਕਾਰੀ ਮਿਲੀ ਹੈ। ਜਿਸ ਕਰਕੇ ਡੇਰਾ ਬਿਆਸ ਨੇ ਕਿਸੇ ਵੀ VIP ਨਾਲ ਫੋਟੋ ਨਾ ਖਿਚਵਾਉਣ ਦਾ ਸਰਕੁਲਰ ਜਾਰੀ ਕੀਤਾ ਹੈ। ਹੁਣ ਸਭ ਲਈ ਇਕੋ ਜਿਹੇ ਨਿਯਮ ਲਾਗੂ ਹੋਣਗੇ।

ਸੰਸਥਾ ਨਾਲ ਜੁੜੇ ਸਰੋਤਾਂ ਅਨੁਸਾਰ ਇਹ ਕਦਮ ਡੇਰੇ ਦੀ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਦਾ ਪ੍ਰਚਾਰ।

ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਡੇਰਾ ਨਿਵਾਸੀਆਂ ਲਈ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਕੁਝ ਸਮਾਂ ਪਹਿਲਾਂ ਹੀ ਫ਼ੈਸਲਾ ਲਿਆ ਜਾ ਚੁੱਕਾ ਹੈ। ਡੇਰਾ ਪ੍ਰਬੰਧਕਾਂ ਅਨੁਸਾਰ ਕਿਸੇ ਵੀ ਵੀਆਈਪੀ ਵੱਲੋਂ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਜੀ ਢਿੱਲੋ ਨਾਲ ਖਿਚਵਾਈ ਜਾਂਦੀ ਤਸਵੀਰ ਨੂੰ ਕਿਸੇ ਹੋਰ ਨਜ਼ਰੀਏ ਨਾਲ ਦੇਖਿਆ ਜਾਣ ਲੱਗ ਪਿਆ ਸੀ ਅਤੇ ਇਸ ਤਸਵੀਰ ਦੀ ਦੁਰਵਰਤੋਂ ਕੀਤੀ ਜਾਣ ਲੱਗ ਪਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment