ਸਿਹਤ ਲਈ ਘਾਤਕ ਹੋ ਸਕਦਾ ਹੈ ਕੇਲਾ-ਮਿਲਕ ਸ਼ੇਕ

ਨਿਊਜ਼ ਡੈਸਕ: ਸਿਹਤ ਲਈ ਕੁਝ ਅਜਿਹੀਆਂ ਗੱਲਾਂ ਵੀ ਦੱਸੀਆਂ ਗਈਆਂ ਹਨ, ਜੋ ਸਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ। ਇਨ੍ਹਾਂ ‘ਚੋਂ ਇਕ ਹੈ ਕੇਲਾ-ਮਿਲਕ ਸ਼ੇਕ। ਜਿਮ ਟ੍ਰੇਨਰ ਅਕਸਰ ਪਤਲੇ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਕੇਲਾ-ਮਿਲਕ ਸ਼ੇਕ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਗਰਮੀਆਂ ‘ਚ ਜ਼ਿਆਦਾਤਰ ਲੋਕ ਇਸ ਨੂੰ ਹੋਰ ਸ਼ੇਕ ਦੇ ਮੁਕਾਬਲੇ ਜ਼ਿਆਦਾ ਪਸੰਦ ਕਰਦੇ ਹਨ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਕੇਲਾ ਅਤੇ ਦੁੱਧ ਇਕੱਠੇ ਖਾਣ ਨਾਲ ਵੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ।

ਦੁੱਧ ਅਤੇ ਕੇਲੇ ਦਾ ਸੇਵਨ ਕਰਨ ਨਾਲ ਤੁਹਾਨੂੰ ਦੱਸੇ ਗਏ ਫਾਇਦੇ ਨਹੀਂ ਮਿਲਦੇ। ਆਯੁਰਵੇਦ ਮੁਤਾਬਕ ਕੇਲੇ ‘ਚ ਫਾਈਬਰ ਮੌਜੂਦ ਹੁੰਦਾ ਹੈ ਅਤੇ ਦੁੱਧ ‘ਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਤੁਸੀਂ ਕੇਲਾ ਅਤੇ ਦੁੱਧ ਇਕੱਠੇ ਨਹੀਂ ਖਾ ਸਕਦੇ ਹੋ। ਇਸ ਦੇ ਸੇਵਨ ਨਾਲ ਹਾਰਮੋਨਸ ‘ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਜਿਸ ਕਾਰਨ ਮਨ ਵੀ ਪ੍ਰਭਾਵਿਤ ਹੋਣ ਲੱਗਦਾ ਹੈ।

ਆਯੁਰਵੇਦ ਤਰਲ ਪਦਾਰਥਾਂ ਨਾਲ ਮਿਲਾ ਕੇ ਕਿਸੇ ਵੀ ਭੋਜਨ ਦਾ ਸੇਵਨ ਕਰਨ ਤੋਂ ਮਨ੍ਹਾ ਕਰਦਾ ਹੈ। ਆਯੁਰਵੇਦ ਦੇ ਅਨੁਸਾਰ, ਕੇਲਾ ਅਤੇ ਦੁੱਧ ਇੱਕ ਅਜਿਹਾ ਮਿਸ਼ਰਣ ਹੈ। ਜਿਸ ਦੇ ਸੇਵਨ ਨਾਲ ਸਰੀਰ ‘ਚ ਜ਼ਹਿਰੀਲੇ ਤੱਤ ਪੈਦਾ ਹੁੰਦੇ ਹਨ। ਜਿਸ ਕਾਰਨ ਸਰੀਰ ਦੇ ਹਾਰਮੋਨਸ ਪ੍ਰਭਾਵਿਤ ਹੁੰਦੇ ਹਨ। ਇਸ ਦਾ ਸੇਵਨ ਸਰੀਰ ਵਿੱਚ ਕਈ ਬਿਮਾਰੀਆਂ ਨੂੰ ਸੱਦਾ ਦੇ ਸਕਦਾ ਹੈ।

ਗਰਭਵਤੀ ਹੋਣ ਤੋਂ ਬਾਅਦ, ਔਰਤਾਂ ਨੂੰ ਆਪਣੇ ਬੱਚੇ ਦੀ ਚੰਗੀ ਤਰ੍ਹਾਂ ਸੁਰੱਖਿਆ ਲਈ ਕੁਝ ਚੀਜ਼ਾਂ ਦਾ ਸੇਵਨ ਕਰਨ ਤੋਂ ਮਨ੍ਹਾ ਕੀਤਾ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਤੁਹਾਨੂੰ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ ਹੈ, ਬੱਚਿਆਂ ਦੀ ਚੰਗੀ ਦੇਖਭਾਲ ਲਈ ਤੁਹਾਨੂੰ ਦੁੱਧ ਅਤੇ ਕੇਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ।ਇਸ ਦੇ ਸੇਵਨ ਨਾਲ ਸਰੀਰ ‘ਚ ਜ਼ਹਿਰੀਲੇ ਤੱਤਾਂ ਦੀ ਮਾਤਰਾ ਵਧ ਸਕਦੀ ਹੈ। ਇਸ ਨਾਲ ਐਲਰਜੀ ਦੇ ਨਾਲ-ਨਾਲ ਕਈ ਬੀਮਾਰੀਆਂ ਦਾ ਖਤਰਾ ਵੀ ਵਧ ਸਕਦਾ ਹੈ। ਜਿਸ ਕਾਰਨ ਬੱਚੇ ‘ਤੇ ਡੂੰਘਾ ਪ੍ਰਭਾਵ ਪੈ ਸਕਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਡੇਂਗੂ ਬੁਖਾਰ ‘ਚ ਇਹ ਘਰੇਲੂ ਜੂਸ ਹਨ ਫਾਈਏਮੰਦ

ਨਿਉਜ਼ ਡੈਸਕ: ਬਰਸਾਤ ਦੇ ਮੌਸਮ ਵਿੱਚ ਘਰਾਂ ਵਿੱਚ ਕਈ ਥਾਵਾਂ ’ਤੇ ਪਾਣੀ ਖੜ੍ਹਾ ਰਹਿੰਦਾ ਹੈ …

Leave a Reply

Your email address will not be published.