ਬੰਗਲਾਦੇਸ਼ ਦੇ ਕੋਮਿਲਾ ‘ਚ ਮੰਦਰ ਨੇੜੇ ਧਮਾਕਾ! ਪੁਜਾਰੀ ਸਣੇ ਤਿੰਨ ਜ਼ਖਮੀ

Global Team
2 Min Read

ਢਾਕਾ : ਬੰਗਲਾਦੇਸ਼ ਦੇ ਕੋਮਿਲਾ ਸ਼ਹਿਰ ਵਿੱਚ ਕਲਾਗਾਛਿਤਲਾ ਮੰਦਰ ਅਤੇ ਨੇੜਲੀ ਸੜਕ ਕੋਲ ਹੋਏ ਸਿਲਸਿਲੇਵਾਰ ਪੈਟਰੋਲ ਬੰਬ ਧਮਾਕਿਆਂ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਮੰਦਰ ਦੇ ਪੁਜਾਰੀ ਕੇਸ਼ਵ ਚੱਕਰਵਰਤੀ ਅਤੇ ਸਥਾਨਕ ਨਿਵਾਸੀ ਅਬਦੁਲ ਬਾਰੇਕ ਸ਼ਾਮਲ ਹਨ। ਤੀਜੇ ਜ਼ਖਮੀ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।

ਇਸ ਮਾਮਲੇ ‘ਚ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਸੁਪਰਡੈਂਟ ਮੋ. ਅਨੀਸੁੱਜਮਾਨ ਨੇ ਦੱਸਿਆ ਕਿ ਵਿਸਫੋਟਾਂ ਵਿੱਚ ਪੁਜਾਰੀ ਅਤੇ ਦੋ ਹੋਰ ਲੋਕ, ਜਿਨ੍ਹਾਂ ਵਿੱਚ ਇੱਕ ਰਾਹਗੀਰ ਵੀ ਸ਼ਾਮਲ ਹੈ, ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿੰਮੇਵਾਰ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

ਕੋਤਵਾਲੀ ਮਾਡਲ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਮੋ. ਤੌਹੀਦੁਲ ਅਨਵਰ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ ਪ੍ਰਾਪਤ ਕਰ ਲਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ, ‘ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਸਮੇਂ, ਅਸੀਂ ਮਕਸਦ ਦੀ ਪੁਸ਼ਟੀ ਨਹੀਂ ਕਰ ਸਕਦੇ ਜਾਂ ਧਮਾਕਿਆਂ ਦੇ ਪਿੱਛੇ ਕਿਸਦਾ ਹੱਥ ਹੈ ਇਹ ਵੀ ਦੱਸਿਆ ਨਹੀਂ ਜਾ ਸਕਦਾ। ਹਾਲਾਂਕਿ, ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।’

ਹਿੰਦੂ-ਬੋਧ-ਈਸਾਈ ਏਕਤਾ ਪ੍ਰੀਸ਼ਦ ਦੀ ਕੋਮਿਲਾ ਇਕਾਈ ਦੇ ਜਨਰਲ ਸਕੱਤਰ ਤਾਪਸ ਬਖਸ਼ੀ ਨੇ ਕਿਹਾ ਕਿ ਇਹ ਹਮਲਾ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਘਟਨਾ ਸਥਾਨ ਤੋਂ ਕੁਝ ਸਬੂਤ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਕੁਹਾੜੀ ਅਤੇ ਇੱਕ ਬੈਗ ਵੀ ਸ਼ਾਮਲ ਹੈ। ਉਨ੍ਹਾਂ ਨੇ ਇਸ ਘਟਨਾ ਦੀ ਨਿਰਪੱਖ ਅਤੇ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment