ਬੰਗਲਾਦੇਸ਼ ‘ਚ ਆਮ ਚੋਣਾਂ 12 ਫਰਵਰੀ ਨੂੰ; ਤਖ਼ਤਾਪਲਟ ਦੇ ਡੇਢ ਸਾਲ ਬਾਅਦ ਹੋਵੇਗੀ ਵੋਟਿੰਗ

Global Team
3 Min Read

ਢਾਕਾ: ਬੰਗਲਾਦੇਸ਼ ਦੇ ਮੁੱਖ ਚੋਣ ਕਮਿਸ਼ਨਰ ਏਐਮਐਮ ਨਾਸਿਰ ਉਦੀਨ ਨੇ ਐਲਾਨ ਕੀਤਾ ਕਿ 13ਵੀਂ ਸੰਸਦੀ ਚੋਣ 12 ਫਰਵਰੀ ਨੂੰ ਹੋਵੇਗੀ। ਵਿਦਿਆਰਥੀਆਂ ਦੀ ਅਗਵਾਈ ਵਾਲੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਗਸਤ 2024 ਵਿੱਚ ਸ਼ੇਖ ਹਸੀਨਾ ਨੂੰ ਸੱਤਾ ਤੋਂ ਬੇਦਖਲ ਕਰਨ ਤੋਂ ਬਾਅਦ ਇਹ ਪਹਿਲੀ ਚੋਣ ਹੋਵੇਗੀ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਿੰਗ ਵੀਰਵਾਰ, 12 ਫਰਵਰੀ, 2026 ਨੂੰ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ, ਇਸ ਚੋਣ ਵਿੱਚ ਹਿੱਸਾ ਨਹੀਂ ਲੈ ਸਕੇਗੀ।

ਅਵਾਮੀ ਲੀਗ ਦੀ ਗੈਰਹਾਜ਼ਰੀ ਵਿੱਚ ਮੁੱਖ ਮੁਕਾਬਲਾ ਖਾਲਿਦਾ ਜ਼ਿਆ ਦੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਅਤੇ ਕੱਟੜਪੰਥੀ ਇਸਲਾਮੀ ਪਾਰਟੀ ਜਮਾਤ-ਏ-ਇਸਲਾਮੀ ਬੰਗਲਾਦੇਸ਼ ਵਿਚਕਾਰ ਹੋਵੇਗਾ। ਚੋਣ ਕਮਿਸ਼ਨ ਦੇ ਸ਼ਡਿਊਲ ਅਨੁਸਾਰ, ਇਸ ਸਾਲ 29 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ, ਅਤੇ 30 ਦਸੰਬਰ ਤੋਂ 4 ਜਨਵਰੀ ਤੱਕ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 20 ਜਨਵਰੀ ਹੈ।

ਇਸ ਤੋਂ ਬਾਅਦ ਚੋਣ ਕਮਿਸ਼ਨ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ, ਅਤੇ ਉਮੀਦਵਾਰਾਂ ਦੀ ਅੰਤਿਮ ਸੂਚੀ 21 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਚੋਣ ਪ੍ਰਚਾਰ 22 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ 10 ਫਰਵਰੀ ਸਵੇਰੇ 7:30 ਵਜੇ ਤੱਕ ਜਾਰੀ ਰਹੇਗਾ।

ਦੱਸ ਦਈਏ ਕਿ ਬੰਗਲਾਦੇਸ਼ ਦੀ ਸਭ ਤੋਂ ਵੱਡੀ ਪਾਰਟੀ ਅਵਾਮੀ ਲੀਗ ਦੀ ਰਜਿਸਟ੍ਰੇਸ਼ਨ ਮਈ 2025 ਵਿੱਚ ਚੋਣ ਕਮਿਸ਼ਨ ਦੁਆਰਾ ਮੁਅੱਤਲ ਕਰ ਦਿੱਤੀ ਗਈ ਸੀ। ਪਾਰਟੀ ਦੇ ਚੋਟੀ ਦੇ ਨੇਤਾਵਾਂ ਨੂੰ ਅੰਤਰਿਮ ਸਰਕਾਰ ਦੁਆਰਾ ਗ੍ਰਿਫਤਾਰ ਕਰ ਚੁੱਕੀ ਹੈ। ਅਵਾਮੀ ਲੀਗ ਦੇ ਚੋਣਾਂ ਲੜਨ ਅਤੇ ਰਾਜਨੀਤਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ‘ਤੇ ਰੋਕ ਲਗਾਈ ਗਈ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 5 ਅਗਸਤ, 2024 ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਿਆ ਸੀ।ਤਖ਼ਤਾ ਪਲਟ ਤੋਂ ਬਾਅਦ ਉਹ ਭਾਰਤ ਆ ਗਈ ਅਤੇ ਅਗਸਤ 2024 ਤੋਂ ਉੱਥੇ ਰਹਿ ਰਹੀ ਹੈ। ਉਸ ਸਮੇਂ, ਇੱਕ ਵਿਦਿਆਰਥੀ ਅੰਦੋਲਨ ਨੇ ਉਨ੍ਹਾਂ ਦੀ 15 ਸਾਲ ਪੁਰਾਣੀ ਸਰਕਾਰ ਨੂੰ ਡੇਗ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment