ਬੰਗਲਾਦੇਸ਼ ਹਾਈ ਕਮਿਸ਼ਨ ਨੇ ਭਾਰਤ ‘ਚ ਸਾਰੀਆਂ ਕੌਂਸਲਰ ਤੇ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

Global Team
3 Min Read

ਨਵੀ ਦਿੱਲੀ : ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਭਾਰਤ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਨੇ ਆਪਣੀਆਂ ਸਾਰੀਆਂ ਵੀਜ਼ਾ ਅਤੇ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਮੁਅੱਤਲੀ ਅਗਲੇ ਨੋਟਿਸ ਤੱਕ ਲਾਗੂ ਰਹੇਗੀ। ਹਾਈ ਕਮਿਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਅਗਲੇ ਨੋਟਿਸ ਤੱਕ ਸਾਰੀਆਂ ਵੀਜ਼ਾ ਅਤੇ ਵਪਾਰਕ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੰਦਾ ਹੈ। ਇਸ ਨਾਲ ਹੋਣ ਵਾਲੀ ਅਸੁਵਿਧਾ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ।

ਇਹ ਫੈਸਲਾ ਭਾਰਤ ਦੀ ਉਸ ਕਾਰਵਾਈ ਤੋਂ ਬਾਅਦ ਆਇਆ ਹੈ ਜਦੋ ਚਟਗਾਓਂ ਵਿੱਚ ਭਾਰਤੀ ਵੀਜ਼ਾ ਐਪਲੀਕੇਸ਼ਨ ਸੈਂਟਰ (IVAC) ਵੱਲੋ ਸੁਰੱਖਿਆ ਕਾਰਨਾਂ ਕਰਕੇ ਐਤਵਾਰ ਨੂੰ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹਾਲ ਹੀ ਵਿੱਚ ਬੰਗਲਾਦੇਸ਼ ‘ਚ ਹਿੰਸਾ ਭੜਕ ਗਈ ਸੀ, ਜੋ ਕਿ ਇੱਕ ਪ੍ਰਮੁੱਖ ਬੰਗਲਾਦੇਸ਼ੀ ਨੌਜਵਾਨ ਨੇਤਾ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਹੋਇਆ ਸੀ, ਜਿਸਨੇ ਪਿਛਲੇ ਸਾਲ ਸ਼ੇਖ ਹਸੀਨਾ ਸਰਕਾਰ ਵਿਰੁੱਧ ਅੰਦੋਲਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ।

ਜ਼ਿਕਰਯੋਗ ਹੈ ਕਿ ਹਿੰਸਾ ਦੇ ਚਲਦੇ ਚਟਗਾਂਵ ਵਿੱਚ ਵੀਰਵਾਰ ਨੂੰ ਇੱਕ ਭੀੜ ਨੇ ਭਾਰਤੀ ਸਹਾਇਕ ਹਾਈ ਕਮਿਸ਼ਨਰ ਦੇ ਨਿਵਾਸ ‘ਤੇ ਹਮਲਾ ਕੀਤਾ ਅਤੇ ਪੱਥਰਬਾਜ਼ੀ ਕੀਤੀ। ਖੁਲਨਾ, ਰਾਜਸ਼ਾਹੀ ਅਤੇ ਢਾਕਾ ਵਿੱਚ ਭਾਰਤੀ ਦਫਤਰਾਂ ਦੇ ਬਾਹਰ ਵੀ ਭਾਰਤ ਵਿਰੋਧੀ ਨਾਅਰੇ ਲਗਾਏ ਗਏ। ਬੰਗਲਾਦੇਸ਼ ਵਿੱਚ ਇੱਕ ਹਿੰਦੂ ਨੌਜਵਾਨ ਦੀ ਹੱਤਿਆ ਦੇ ਵਿਰੋਧ ਵਿੱਚ ਸ਼ਨੀਵਾਰ ਰਾਤ ਨੂੰ ਦਿੱਲੀ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਕਿ ਵਿਰੋਧ ਪ੍ਰਦਰਸ਼ਨ ਛੋਟਾ ਅਤੇ ਸ਼ਾਂਤਮਈ ਸੀ ਅਤੇ ਇਸ ਨਾਲ ਬੰਗਲਾਦੇਸ਼ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਸੀ।ਉਨ੍ਹਾਂ ਕਿਹਾ ਕਿ ਕੁਝ ਬੰਗਲਾਦੇਸ਼ੀ ਮੀਡੀਆ ਇਸ ਘਟਨਾ ਬਾਰੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਅਸਲੀਅਤ ਇਹ ਹੈ ਕਿ ਵਿਰੋਧ ਪ੍ਰਦਰਸ਼ਨ ਵਿੱਚ ਸਿਰਫ਼ 20 ਤੋਂ 25 ਨੌਜਵਾਨਾਂ ਨੇ ਹੀ ਹਿੱਸਾ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment